11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੀ.ਬੀ.ਐੱਮ.ਬੀ. ਚੇਅਰਮੈਨ ਨਾਲ ਮੁਲਾਕਾਤ ਕਰਦੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਬੀ . ਬੀ . ਐੱਮ . ਬੀ . ਚੇਅਰਮੈਨ ਤੱਕ ਡਾਕਟਰ ਸੁਭਾਸ਼ ਸ਼ਰਮਾ ਨੇ ਪਹੁੰਚਾਈ ਨੰਗਲ ਦੇ ਲੋਕ ਮੁੱਦਿਆਂ ਦੀ ਆਵਾਜ਼ ਚੇਅਰਮੈਨ ਮੁੱਦਿਆਂ ਸੰਬੰਧੀ ਸਾਰਥਿਕ ਹੱਲ ਦਾ ਦਿੱਤਾ ਭਰੋਸਾ - ਡਾਕਟਰ ਸੁਭਾਸ਼ ਸ਼ਰਮਾ ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਨੰਗਲ, 10 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਬੀ.

Ad Position 21
repet_subhas-goyals [Copy P29]
ਦੁਕਾਨਦਾਰਾਂ ਦੀ ਲੀਜ਼ ਪਾਲਿਸੀ, ਕੱਚੇ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਤੇ ਸੇਵਾ ਮੁਕਤ ਕਰਮਚਾਰੀਆਂ ਲਈ ਕੈਸ਼ਲੈੱਸ ਸਹੂਲਤ ਦਾ ਮੁੱਦਾ ਗੂੰਜਿਆ 11-09-2026
ਨੰਗਲ, 10 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਇਨ੍ਹਾਂ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਨੰਗਲ ਦੇ ਲੋਕਾਂ ਨਾਲ ਜੁੜੇ ਇਨ੍ਹਾਂ ਮਸਲਿਆਂ ਦਾ ਹੱਲ ਹੁਣ ਹੋਰ ਲਟਕਣਾ ਨਹੀਂ ਚਾਹੀਦਾ। ਡਾ. ਸ਼ਰਮਾ ਨੇ ਸਭ ਤੋਂ ਅਹਿਮ ਦੁਕਾਨਦਾਰਾਂ ਦੇ ਲੀਜ਼ ਮਾਮਲੇ ਨੂੰ ਦੱਸਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲੀਜ਼ ਦਾ ਮਸਲਾ ਅਦਾਲਤੀ ਪ੍ਰਕਿਰਿਆ ਵਿਚ ਫਸਿਆ ਹੋਇਆ ਹੈ। ਉਨ੍ਹਾਂ ਚੇਅਰਮੈਨ ਕੋਲ ਮੰਗ ਰੱਖੀ ਕਿ ਨਵੀਂ ਲੀਜ਼ ਪਾਲਿਸੀ ਤਿਆਰ ਕਰਕੇ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਹੱਕ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਬੀ.ਬੀ.ਐਮ.ਬੀ. ਬੋਰਡ ਮੀਟਿੰਗ ਵਿਚ ਏਜੰਡਾ ਲਿਆਂਦਾ ਗਿਆ ਸੀ, ਪਰ ਪੰਜਾਬ ਸਰਕਾਰ ਵਲੋਂ ਇਤਰਾਜ਼ ਆਉਣ ਕਾਰਨ ਇਹ ਪਾਸ ਨਹੀਂ ਹੋ ਸਕਿਆ। ਉਨ੍ਹਾਂ ਮੁੜ ਏਜੰਡਾ ਲਿਆਉਣ ਦੀ ਅਪੀਲ ਕੀਤੀ, ਜਿਸ ‘ਤੇ ਚੇਅਰਮੈਨ ਨੇ ਹਾਂ-ਪੱਖੀ ਭਰੋਸਾ ਦਿੱਤਾ। ਉਨ੍ਹਾਂ ਬੀ.ਬੀ.ਐਮ.ਬੀ. ਦੇ ਕਰੀਬ 300 ਕੰਟਰੈਕਟ ਮੁਲਾਜ਼ਮਾਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਡਾ. ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਸੇਵਾ 10 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ, ਉਨ੍ਹਾਂ ਨੂੰ ਰੈਗੂਲਰ ਕਰਨ ਲਈ ਨੀਤੀ ਬਣਾਈ ਜਾਵੇ। ਨਾਲ ਹੀ 9 ਤੋਂ 10 ਸਾਲ ਦੀ ਸੇਵਾ ਪੂਰੀ ਕਰ ਰਹੇ ਮੁਲਾਜ਼ਮਾਂ ਨੂੰ ਵੀ ਇਸ ਨੀਤੀ ਦਾ ਲਾਭ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕੈਸ਼ਲੈੱਸ ਸਿਹਤ ਸਹੂਲਤ ਦਾ ਲਾਭ ਰਿਟਾਇਰਡ ਕਰਮਚਾਰੀਆਂ ਨੂੰ ਦੇਣ ਅਤੇ ਰਿਟਾਇਰਮੈਂਟ ਤੋਂ ਕੁੱਝ ਮਹੀਨੇ ਪਹਿਲਾਂ ਤਬਾਦਲੇ ਸਬੰਧੀ ਜਾਰੀ ਹੁਕਮ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ। ਡਾ. ਸ਼ਰਮਾ ਨੇ ਕਿਹਾ ਕਿ ਚੇਅਰਮੈਨ ਵਲੋਂ ਇਨ੍ਹਾਂ ਸਾਰੇ ਮਾਮਲਿਆਂ ‘ਤੇ ਹਾਂ-ਪੱਖੀ ਰੁਖ ਅਪਣਾਉਂਦਿਆਂ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀ.ਬੀ.ਐਮ.ਬੀ. ਹਸਪਤਾਲ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ 12 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ, ਉਸੇ ਤਰ੍ਹਾਂ ਨੰਗਲ ਨਾਲ ਸਬੰਧਿਤ ਇਨ੍ਹਾਂ ਮਸਲਿਆਂ ਦਾ ਵੀ ਜਲਦ ਹੱਲ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਬਜਰੂੜ ਦਾ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਵਿਧਾਇਕ ਚੱਢਾ, ਨਾਲ ਨਗਰ ਕੌਂਸਲ ਪ੍ਰਧਾਨ ਰਾਜੂ ਸਤ...
Ad Position 24