10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਤੇ ਹੋਰ। ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਭਾਜਪਾ ਵਲੋਂ ਚੌਧਰੀ ਧਨੇੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਜੇ ਐਸ ਨਿੱਕੂਵਾਲ) ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਭਾਜਪਾ ਵਲੋਂ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਪ੍ਰੈੱਸ ਕਲੱਬ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਚੌਧਰੀ ਧਨੇੜਾ ਨੇ ਕਿਹਾ ਕਿ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਜੇ ਐਸ ਨਿੱਕੂਵਾਲ) ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਭਾਜਪਾ ਵਲੋਂ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਪ੍ਰੈੱਸ ਕਲੱਬ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਚੌਧਰੀ ਧਨੇੜਾ ਨੇ ਕਿਹਾ ਕਿ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਜਿਸ ਤਰੀਕੇ ਨਾਲ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਅੰਤਿਮ ਸਸਕਾਰ ਕੀਤਾ ਗਿਆ, ਉਸ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਦਾ ਹੱਕ ਹੈ ਅਤੇ ਇਸ ਮਾਮਲੇ ਵਿਚ ਸਰਕਾਰ ਨੂੰ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਸੀ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।ਇਸ ਮੌਕੇ ਦਲਜੀਤ ਸਿੰਘ ਮਾਂਗੇਵਾਲ, ਜਨਰਲ ਸਕੱਤਰ ਪ੍ਰਦੀਪ ਕੁਮਾਰ ਕੋਟਲਾ, ਅਮਰ ਸੋਢੀ, ਤਰਲੋਚਨ ਮਜਾਰਾ, ਰਣਜੀਤ ਸਿੰਘ, ਸਤਵਿੰਦਰ ਸਿੰਘ, ਹੈਪੀ ਸੈਣੀ, ਵਰਿੰਦਰ ਸਿੰਘ, ਸੁਬੇਗ ਸਿੰਘ ਸੂਬਾ, ਕਿਸ਼ਨ ਸਿੰਘ ਸੂਬਾ, ਕੁਲਦੀਪ ਸਿੰਘ, ਜਗਤਾਰ ਸਿੰਘ, ਪਰਮ ਸਿੰਘ, ਰਾਮ ਲਾਲ ਅਟਾਰੀ, ਕਰਮ ਸਿੰਘ, ਚੰਨਣ ਸਿੰਘ, ਗਗਨ ਮਾਂਗੇਵਾਲ, ਹੈਪੁ ਮਾਂਗੇਵਾਲ, ਹਰਮਨ ਮਾਂਗੇਵਾਲ, ਓਮੀ ਮਾਂਗੇਵਾਲ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਮੁੱਖ ਮੰਤਰੀ ਹਰਿਆਣਾ ਨਾਲ ਸੈਣੀ ਬਰਾਦਰੀ ਦੀਆਂ ਮੰਗਾਂ ਸੰਬੰਧੀ ਸੈਣੀ ਭਵਨ ਰੋਪੜ ਦੇ ਵਫ਼ਦ ਦੀ ਵਿਸ਼ੇਸ਼ ਮੁਲਾਕ... ਅਗਲੀ ਖ਼ਬਰ ਬਜਰੂੜ ਦਾ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ
Ad Position 24