ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੋਰਿੰਡਾ, 10 ਸਤੰਬਰ (ਪ੍ਰਿਤਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡਾਂ ਦੇ ਬਜ਼ੁਰਗਾਂ ਨੂੰ ਇਤਿਹਾਸਿਕ ਧਾਰਮਿਕ ਅਸਥਾਨਾਂ ਦੀ ਸ਼ੁਰੂ ਕੀਤੀ ਬੱਸ ਯਾਤਰਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਬੀਰ ਸਿੰਘ ਗੜੀ ਨੇ ਨਜ਼ਦੀਕੀ ਪਿੰਡ ਸੁੱਖੋ ਮਾਜਰਾ ਵਿਖੇ ਧਾਰਮਿਕ ਅਸਥਾਨਾਂ ‘ਤੇ ਜਾਣ ਵਾਲੀਆਂ ਬੱਸਾਂ ਨੂੰ ਰਵਾਨਾ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤੇ ।
ਤ
ਤੀਰਥ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਨੂੰ ਰਵਾਨਾ ਕਰਦੇ ਹੋਏ ‘ਆਪ’ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ।
11-09-2026
ਮੋਰਿੰਡਾ, 10 ਸਤੰਬਰ (ਪ੍ਰਿਤਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡਾਂ ਦੇ ਬਜ਼ੁਰਗਾਂ ਨੂੰ ਇਤਿਹਾਸਿਕ ਧਾਰਮਿਕ ਅਸਥਾਨਾਂ ਦੀ ਸ਼ੁਰੂ ਕੀਤੀ ਬੱਸ ਯਾਤਰਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਬੀਰ ਸਿੰਘ ਗੜੀ ਨੇ ਨਜ਼ਦੀਕੀ ਪਿੰਡ ਸੁੱਖੋ ਮਾਜਰਾ ਵਿਖੇ ਧਾਰਮਿਕ ਅਸਥਾਨਾਂ ‘ਤੇ ਜਾਣ ਵਾਲੀਆਂ ਬੱਸਾਂ ਨੂੰ ਰਵਾਨਾ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਸਾਹਿਬ ਵੀ ਸਰਬਣ ਪੁੱਤਰ ਤੋਂ ਘੱਟ ਨਹੀਂ ਹਨ ਜਿਨ੍ਹਾਂ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬਿਲਕੁਲ ਮੁਫ਼ਤ ਵਧੀਆ ਏਅਰ ਕੰਡੀਸ਼ਨ ਬੱਸਾਂ ਅਤੇ ਉਨ੍ਹਾਂ ਦੇ ਖਾਣ ਪੀਣ ਅਤੇ ਰਹਿਣ ਸਹਿਣ ਦਾ ਸਾਰਾ ਵਧੀਆ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਚ ਪਾਣੀ ਦੇ ਪੱਧਰ ਨੂੰ ਦੇਖਦਿਆ ਮਾਨ ਸਰਕਾਰ ਵ ਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੇਣ ਦਾ ਵੱਡਾ ਉਪਰਾਲਾ ਕੀਤਾ ਗਿਆ, ਜਿਸ ਦੇ ਤਹਿਤ ਅੱਜ ਪਾਣੀ ਦਾ ਪੱਧਰ ਵੀ ਉੱਪਰ ਵੱਲ ਨੂੰ ਵਧਿਆ ਹੈ ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੂਜੀਆਂ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸਾਡੇ ਪੰਜਾਬ ਦੇ ਨੌਜਵਾਨਾਂ ਨੇ ਵੱਡਾ ਬਦਲਾਅ ਲਿਆਂਦਾ ਸੀ । ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਾਡੇ ਬਜ਼ੁਰਗ ਦੁਬਾਰਾ ਆਪ ਦੀ ਸਰਕਾਰ ਲੈ ਕੇ ਆਉਣਗੇ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਵਿਖਾਇਆ ਹੈ। ਇਸ ਮੌਕੇ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਸੁੱਖੋ ਮਾਜਰਾ, ਚਲਾਕੀ, ਸੰਗਤਪੁਰ ਤੇ ਬਹਿਬਲ ਪੁਰ ਤੋਂ ਤੀਰਥ ਯਾਤਰਾ ਤੇ ਜਾਣ ਵਾਲੀਆਂ ਸੰਗਤਾਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐਨ ਪੀ ਰਾਣਾ, ਆਪ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਖੱਟੜਾ ਰਤਨਗੜ੍ਹ, ਸਰਪੰਚ ਬਲਜਿੰਦਰ ਕੌਰ ਸੁੱਖੋ ਮਾਜਰਾ, ਸਰਪੰਚ ਕੁਲਵੀਰ ਸਿੰਘ ਚਲਾਕੀ, ਪੰਚ ਪ੍ਰਭਜੋਤ ਕੌਰ, ਹਰਦੀਪ ਕੌਰ, ਕਰਮਜੀਤ ਸਿੰਘ ਚਲਾਕੀ, ਹਰਮਿੰਦਰ ਸਿੰਘ ਸੁੱਖੋ ਮਾਜਰਾ, ਜਸਪਾਲ ਸਿੰਘ ਮੱਲ੍ਹੀ, ਠੇਕੇਦਾਰ ਜਸਵੀਰ ਸਿੰਘ, ਮਲਕੀਤ ਕੌਰ ਪਰਮਜੀਤ ਕੌਰ, ਚਰਨ ਕੌਰ, ਸਤਨਾਮ ਸਿੰਘ ਬਿੱਟੂ, ਸੁਰਮਖ ਸਿੰਘ ਚਲਾਕੀ, ਬਹਾਦਰ ਸਿੰਘ ਆਦਿ ਹਾਜ਼ਰ ਸਨ।