10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ‘ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ ਤਹਿਤ ਪਿੰਡ ਥਲੂਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

ਢੇਰ, 10 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਥਲੂਹ ਅੱਪਰ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਢੇਰ, 10 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਥਲੂਹ ਅੱਪਰ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਮੁੱਖ ਉਦੇਸ਼ ਪੰਜਾਬ ਵਾਸੀਆਂ ਨੂੰ ਸੂਬੇ ਅਤੇ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਨਾਲ ਉਹ ਬਿਨਾਂ ਕਿਸੇ ਖਰਚੇ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ-ਭਲਾਈ ਸਕੀਮਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੀਆਂ ਹਨ ਅਤੇ ਆਮ ਲੋਕਾਂ ਲਈ ਇਹ ਸਕੀਮ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਮੌਕੇ ‘ਤੇ ਸੋਹਣ ਸਿੰਘ ਬੈਂਸ, ਸਰਪੰਚ ਭਗਵੰਤ ਸਿੰਘ ਅਟਵਾਲ, ਪ੍ਰਦੀਪ ਕੁਮਾਰ, ਦੀਪਕ ਨੱਢਾ, ਸੁਰਿੰਦਰ ਸਿੰਘ ਸ਼ਿੰਦਾ, ਗੁਰਮੀਤ ਸਿੰਘ ਕੰਗ, ਨੰਬਰਦਾਰ ਦਮਨ ਕੁਮਾਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24