10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਉਦਘਾਟਨੀ ਸਮਾਰੋਹ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡਾਂ ਦਾ ਉਦਘਾਟਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਉਦਘਾਟਨੀ ਸਮਾਰੋਹ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡਾਂ ਦਾ ਉਦਘਾਟਨ ਕੀਤਾ। ਵਿਧਾਇਕ ਚੱਢਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿਚ ਛੁਪੀ ਖੇਡ ਪ੍ਰਤਿਭਾ ਨੂੰ ਅੱਗੇ ਆਉਣ ਦਾ ਮੌਕਾ ਮਿਲ ਰਿਹਾ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਸਹਾਈ ਹਨ। ਖੇਡਾਂ ਦੇ ਦੂਜੇ ਦਿਨ 100 ਮੀਟਰ ‘ਸਰਪੰਚਾਂ ਦੀ ਦੌੜ’ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ। ਦੂਜੇ ਦਿਨ ਐਥਲੈਟਿਕਸ ਦੀ 400 ਮੀਟਰ ਦੌੜ ਵਿਚ ਅਰਮਾਨਦੀਪ ਸਿੰਘ ਨੇ ਪਹਿਲਾ ਅਤੇ ਹੈਰੀ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਸਟਾਈਲ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਟੀਮ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਅੰਡਰ-17 ਖੋ-ਖੋ ਲੜਕਿਆਂ ਵਿਚ ਨੇਤਾ ਜੀ ਮਾਡਲ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਜਦਕਿ ਲੜਕੀਆਂ ਵਿਚ ਗੁਰੂ ਕੇਂਦਰੀ ਵਿਦਿਆਲਿਆ ਸਕੂਲ ਖਾਨਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਫੁੱਟਬਾਲ ਵਿਚ ਸਤਲੁੱਜ ਪਬਲਿਕ ਸਕੂਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਗਰੀ ਨੂੰ 3-1 ਨਾਲ ਅਤੇ ਸੇਂਟ ਕਾਰਮਲ ਸਕੂਲ ਕੱਟਲੀ ਨੇ ਗਿੱਲਕੋ ਵੈਲੀ ਫੁੱਟਬਾਲ ਕਲੱਬ ਨੂੰ 2-1 ਨਾਲ ਹਰਾਇਆ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਦਰਜੀਤ ਸਿੰਘ, ਨਵਦੀਪ ਸਿੰਘ, ਤਨਵੀਰ ਕੌਰ, ਉਕਰਦੀਪ ਕੌਰ, ਰੀਤੂ, ਸੁਨੀਤਾ ਦੇਵੀ ਅਤੇ ਰਿਸ਼ੂ ਗੋਇਲ ਸਮੇਤ ਖੇਡ ਕੋਚ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ . ਆਈ . ਟੀ . ਰੋਪੜ ਨੇ ਸੈਨਾ ਅਧਿਕਾਰੀਆਂ ਨੂੰ ਐੱਮ . ਟੈਕ . ਡਿਗਰੀ ਦੇਣ ਲਈ ਆਰਮੀ ਕਾਲਜ ਨਾਲ ਸਮਝੌਤਾ ਪੱਤਰ ’ ਤੇ ਕੀ... ਅਗਲੀ ਖ਼ਬਰ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ
Ad Position 24