12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ ‘ਤੇ ਭਾਰਤਮਾਲਾ ਪ੍ਰੋਜੈਕਟ ਤਹਿਤ ਬਣ ਰਹੇ ਪੁਲ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ ‘ਤੇ ਭਾਰਤਮਾਲਾ ਪ੍ਰੋਜੈਕਟ ਤਹਿਤ ਬਣ ਰਹੇ ਪੁਲ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨ. ਡੀ. ਪੀ. ਅੇਸ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਏ.ਐਸ.ਆਈ. ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਉਕਤ ਥਾਂ ਤੇ ਚੈਕਿੰਗ ਕਰ ਰਹੀ ਸੀ ਦੋ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਗਏ ਅਤੇ ਜੇਬ ਵਿਚੋਂ ਕੁੱਝ ਕੱਢ ਕੇ ਸੁੱਟਿਆਂ ਤਾਂ ਪੁਲਿਸ ਨੂੰ ਸ਼ੱਕ ਪੈਣ ਤੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਸੁੱਟਿਆ ਲਿਫ਼ਾਫ਼ਾ ਵੀ ਬਰਾਮਦ ਕਰ ਲਿਆ। ਪੁਲਿਸ ਅਨੁਸਾਰ ਲਿਫ਼ਾਫ਼ੇ ਵਿਚ ਮਿਲੇ ਪਦਾਰਥ ਦੀ ਡਰੱਗ ਡਿਟੈਕਸ਼ਨ ਕਿੱਟ ਨਾਲ ਜਾਂਚ ਕੀਤੀ ਗਈ ਤਾਂ ਉਸ ਵਿਚ ਨਸ਼ੀਲਾ ਪਾਊਡਰ ਪਾਇਆ ਗਿਆ ਵਜ਼ਨ ਕਰਨ ਤੇ ਪਾਊਡਰ ਦੀ ਮਾਤਰਾ 25 ਗ੍ਰਾਮ ਪਾਈ ਗਈ। ਕਾਬੂ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਵਾਸੀ ਪਿੰਡ ਕਕਰਾਲੀ ਅਤੇ ਬਲਵਿੰਦਰ ਸਿੰਘ ਵਾਸੀ ਪਿੰਡ ਬਰਸਾਲਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਬਲਾਕ ਮੋਰਿੰਡਾ ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ। ਅਗਲੀ ਖ਼ਬਰ ਗੁਰਮਤਿ ਸਮਾਗਮ ਸਬੰਧੀ ਆੜ੍ਹਤੀ ਐਸੋ :/ ਸੰਗਤਾਂ ਦੀ ਸਾਂਝੀ ਮੀਟਿੰਗ ਹੋਈ
Ad Position 24