12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਭਾਰਤੀ ਕਿਸਾਨ ਯੂਨੀਅਨ ਬਲਾਕ ਮੋਰਿੰਡਾ ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ।

ਮੋਰਿੰਡਾ, 11 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਹੋਈ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਸਹਿਮਤੀ ਦਿੱਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਕਾਈਨੌਰ ਅਤੇ ਨੰਬਰਦਾਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਬਿਜਲੀ ਦੀ ਸਪਲਾਈ ਅੱਠ ਘੰਟੇ ਦਿੱਤੀ ਜਾਵੇ ਜਦੋਂ ਕਿ ਬਿਜਲੀ ਸਿਰਫ ਤਿੰਨ ਜਾਂ ਚਾਰ ਘੰਟੇ ਉਹ ਵੀ ਅੱਗੇ ਪਿੱਛੇ ਕਰਕੇ ਆਉਂਦੀ ਹੈ ਹੁਣ ਕਿਸਾਨਾਂ ਦੀਆਂ ਫਸਲਾਂ ਜਿਵੇਂ ਝੋਨਾ, ਹਰਾ ਚਾਰਾ ਅਤੇ ਗੰਨਾ ਆਦਿ ਸੁੱਕ ਰਹੀਆਂ ਹਨ ਝੋਨੇ ਦਾ ਦਾਣਾ ਵੀ ਹੌਲਾ ਪੈ ਰਿਹਾ ਹੈ ਇਸ ਕਰਕੇ ਬਿਜਲੀ ਪੂਰੀ ਦਿੱਤੀ ਜਾਵੇ ਉਹਨਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਮੋਰਿੰਡਾ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਰਿੰਡਾ, 11 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਹੋਈ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਸਹਿਮਤੀ ਦਿੱਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਕਾਈਨੌਰ ਅਤੇ ਨੰਬਰਦਾਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਬਿਜਲੀ ਦੀ ਸਪਲਾਈ ਅੱਠ ਘੰਟੇ ਦਿੱਤੀ ਜਾਵੇ ਜਦੋਂ ਕਿ ਬਿਜਲੀ ਸਿਰਫ ਤਿੰਨ ਜਾਂ ਚਾਰ ਘੰਟੇ ਉਹ ਵੀ ਅੱਗੇ ਪਿੱਛੇ ਕਰਕੇ ਆਉਂਦੀ ਹੈ ਹੁਣ ਕਿਸਾਨਾਂ ਦੀਆਂ ਫਸਲਾਂ ਜਿਵੇਂ ਝੋਨਾ, ਹਰਾ ਚਾਰਾ ਅਤੇ ਗੰਨਾ ਆਦਿ ਸੁੱਕ ਰਹੀਆਂ ਹਨ ਝੋਨੇ ਦਾ ਦਾਣਾ ਵੀ ਹੌਲਾ ਪੈ ਰਿਹਾ ਹੈ ਇਸ ਕਰਕੇ ਬਿਜਲੀ ਪੂਰੀ ਦਿੱਤੀ ਜਾਵੇ ਉਹਨਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਮੋਰਿੰਡਾ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਹੋਵੇਗੀ। ਇਸ ਮੀਟਿੰਗ ਵਿਚ ਜਿਹੜੇ ਕਿਸਾਨ ਚੰਡੀਗੜ੍ਹ ਧਰਨੇ ਵਿਚ ਟਰੈਕਟਰ ਟਰਾਲੀਆਂ ਲੈ ਕੇ ਗਏ ਸਨ ਉਹਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚਰਚਾ ’ਚ ਹੈ ਗਾਇਕ ਸਰਬਣ ਫਰਜ਼ੀ ਝਾਂਡੀਆਂ ਦਾ ਨਵਾਂ ਗੀਤ ‘ਯੁੱਧ ਨਸ਼ਿਆ ਵਿਰੁੱਧ’ ਅਗਲੀ ਖ਼ਬਰ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ
Ad Position 24