12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਹਰੀਪੁਰ ਦਾ ਦੌਰਾ

ਪੁਰਖਾਲੀ, 11 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਵੱਛ ਭਾਰਤ ਅਭਿਆਨ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਹਰੀਪੁਰ ਦੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲੀ ਬੱਚਿਆਂ ਨੂੰ ਸਿਹਤ, ਸੰਭਾਲ ਅਤੇ ਆਲੇ-ਦੁਆਲੇ ਦੀ ਸਫ਼ਾਈ ਸਬੰਧੀ ਜਾਗਰੂਕ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪੁਰਖਾਲੀ, 11 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਵੱਛ ਭਾਰਤ ਅਭਿਆਨ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਹਰੀਪੁਰ ਦੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲੀ ਬੱਚਿਆਂ ਨੂੰ ਸਿਹਤ, ਸੰਭਾਲ ਅਤੇ ਆਲੇ-ਦੁਆਲੇ ਦੀ ਸਫ਼ਾਈ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਸੁਪਰਵਾਈਜ਼ਰ ਪ੍ਰੋਮਿਲਾ ਦੇਵੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਬੱਚਿਆਂ ਨੂੰ ਚੰਗੀ ਸਿਹਤ ਬਣਾਏ ਰੱਖਣ ਲਈ ਹੱਥ ਧੋਣ ਦੇ ਸਹੀ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬਿਮਾਰੀਆਂ ਤੋਂ ਬਚਾਅ ਲਈ ਹਮੇਸ਼ਾ ਸਾਫ਼ ਤੇ ਉੱਬਲਿਆ/ਛਾਣਿਆ ਪਾਣੀ ਪੀਣ ਦੀ ਸਲਾਹ ਦਿੱਤੀ ਗਈ। ਟੀਮ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਸਕੂਲ ਦੇ ਆਲੇ-ਦੁਆਲੇ ਦੀ ਨਿਯਮਤ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਵਾਤਾਵਰਨ ਨੂੰ ਹਰਾ-ਭਰਾ ਅਤੇ ਸ਼ੁੱਧ ਬਣਾਉਣ ਦੇ ਮਕਸਦ ਨਾਲ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿਚ ਏ.ਐਨ.ਐਮ. ਰਾਜਵੀਰ ਕੌਰ, ਏ.ਐਫ. ਕੁਲਵਿੰਦਰ ਕੌਰ ਅਤੇ ਆਸ਼ਾ ਵਰਕਰ ਪਰਮਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਕੂਲ ਸਟਾਫ਼ ਵਲੋਂ ਸਿਹਤ ਵਿਭਾਗ ਦੀ ਟੀਮ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਤਹਿਤ ਰੂਪਨਗਰ ਬਲਾਕ ਦੇ ਮੁਕਾਬਲੇ ਸੰਪੰਨ ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਚੌਕਾਂ ’ ਚ ਹਾਦਸਿਆਂ ਨੂੰ ਰੋਕਣ ਲਈ ਸਪੀਡ ਬਰੇਕਰ ਤੇ ਰਿਫ਼ਲੈਕਟਰ ਲਗਾਉਣ...
Ad Position 24