12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਹੀਦ ਬਾਬਾ ਜੀਵਨ ਸਿੰਘ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ 27 ਵਾਂ ਚੇਤਨਾ ਮਾਰਚ ਸਜਾਇਆ ਮਹਾਨ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਜੇ ਐਸ ਨਿੱਕੂਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖ਼ਾਲਸਾਈ ਫ਼ੌਜਾਂ ਦੇ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ ਕੱਢਿਆ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਤਖਤ ਸ੍ਰੀ ਹਜ਼ੂਰ ਸਾਹਿਬ ਤੱਕ ਇਕ ਵਿਸ਼ੇਸ਼ ਰੇਲ ਗੱਡੀ ਰਾਹੀਂ ਪਹੁੰਚਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਜੇ ਐਸ ਨਿੱਕੂਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖ਼ਾਲਸਾਈ ਫ਼ੌਜਾਂ ਦੇ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ ਕੱਢਿਆ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਤਖਤ ਸ੍ਰੀ ਹਜ਼ੂਰ ਸਾਹਿਬ ਤੱਕ ਇਕ ਵਿਸ਼ੇਸ਼ ਰੇਲ ਗੱਡੀ ਰਾਹੀਂ ਪਹੁੰਚਿਆ। ਚੇਅਰਪਰਸਨ ਸੁਖਪਾਲ ਕੌਰ ਅਤੇ ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦੌਰਾਨ 10 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਿਨਾਂ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੰਦਾ ਘਾਟ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਨਗੀਨਾ ਸਾਹਿਬ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਲੰਗਰ ਸਾਹਿਬ, ਚੌਕ ਨਿਧਾਨ ਸਿੰਘ ਤੋਂ ਬਾਅਦ ਸੱਚ ਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਤਿੰਨ ਹਜਾਰ ਦੇ ਕਰੀਬ ਸੰਗਤ ਮੌਜੂਦ ਸੀ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਇੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਭਾਈ ਸੁਰੇਸ਼ ਸਿੰਘ ਅਤੇ ਭਾਈ ਗੁਰਜੀਤ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ ਗਿਆ। ਉਪਰੰਤ ਭਾਈ ਸੁਖਵਿੰਦਰ ਸਿੰਘ ਵਲੋਂ ਭਾਈ ਜੈਤਾ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਸੰਸਥਾ ਦੇ ਮਰਹੂਮ ਚੇਅਰਮੈਨ ਬਾਬਾ ਜਸਵੰਤ ਸਿੰਘ ਡੀ.ਡੀ.ਪੀ.ਓ. ਦੀਆਂ ਸੇਵਾਵਾਂ ਨੂੰ ਵੀ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆ ਗਈਆਂ। ਇਸ ਮੌਕੇ ਹੈੱਡ ਗ੍ਰੰਥੀ ਸਰਬਜੀਤ ਸਿੰਘ, ਭਾਈ ਗੁਰਮੀਤ ਸਿੰਘ, ਰਵਿੰਦਰ ਸਿੰਘ ਕਪੂਰ, ਜੈਮਲ ਸਿੰਘ, ਭਾਈ ਗੁਰਦੀਪ ਸਿੰਘ, ਕੈਪਟਨ ਸਵਰਨ ਸਿੰਘ, ਕੈਪਟਨ ਸਤਪਾਲ ਸਿੰਘ, ਮਨਜੀਤ ਸਿੰਘ ਮੰਨਾ, ਅਜੀਤ ਸਿੰਘ, ਰਘਵੀਰ ਸਿੰਘ, ਸੁਖਚੈਨ ਸਿੰਘ, ਕੈਪਟਨ ਜਸਪਾਲ ਸਿੰਘ, ਬੀਬੀ ਸਰਬਜੀਤ ਕੌਰ, ਮਨਜੀਤ ਸਿੰਘ, ਬਖਸੀਸ ਸਿੰਘ, ਸੰਤੋਖ ਸਿੰਘ, ਜਸਪਾਲ ਸਿੰਘ, ਮੋਹਨ ਸਿੰਘ, ਕਰਨੈਲ ਸਿੰਘ, ਜਗਸੀਰ ਸਿੰਘ, ਹਰਭਜਨ ਸਿੰਘ ਦੁਲਮਾ, ਅਵਤਾਰ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ਦਲਜੀਤ ਸਿੰਘ, ਗੁਰਮੁਖ ਸਿੰਘ, ਸੁਖਦੇਵ ਸਿੰਘ, ਬੀਬੀ ਦਲਵੀਰ ਕੌਰ, ਬੀਬੀ ਕਿਰਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਾਸੋ ਆਪ੍ਰੇਸ਼ਨ ਤਹਿਤ 10 ਐੱਫ . ਆਈ . ਆਰ . ਦਰਜ , 21 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦਾ 3 ਲੱਖ ਖਿਡਾਰੀਆਂ ਤੋਂ ਸ਼ੁਰੂ ਹੋਇਆ ਸਫ਼ਰ ਹੁਣ ਲਗਭਗ 10 ਲੱਖ ਤੱਕ ਪਹੁੰਚਿਆ - ਵਿਧਾਇਕ ਚੱ...
Ad Position 24