12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੈਂਕ ਹੜਤਾਲ ਨੇ ਰੋਕੀ ਲੋਕਾਂ ਦੀ ‘ ਨਕਦੀ ’, ਨੰਗਲ ’ ਚ ਬੈਂਕ ਤੇ ਏ . ਟੀ . ਐੱਮ . ਰਹੇ ਬੰਦ ਹੜਤਾਲ ਦੀ ਜਾਣਕਾਰੀ ਨਾ ਹੋਣ ਕਾਰਨ ਦੂਰ-ਦੁਰਾਡੇ ਤੋਂ ਆਏ ਲੋਕ ਹੋਏ ਖੱਜਲ-ਖੁਆਰ

ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਅੱਜ ਨੰਗਲ ਸ਼ਹਿਰ ਵਿਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੜਤਾਲ ਕਾਰਨ ਸਰਕਾਰੀ ਬੈਂਕਾਂ ਵਿਚ ਪੈਸੇ ਜਮਾਂ ਕਰਵਾਉਣ ਅਤੇ ਕਢਵਾਉਣ ਸਮੇਤ ਹੋਰ ਬੈਂਕਿੰਗ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਜਦਕਿ ਕਈ ਸਰਕਾਰੀ ਬੈਂਕਾਂ ਦੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਅੱਜ ਨੰਗਲ ਸ਼ਹਿਰ ਵਿਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੜਤਾਲ ਕਾਰਨ ਸਰਕਾਰੀ ਬੈਂਕਾਂ ਵਿਚ ਪੈਸੇ ਜਮਾਂ ਕਰਵਾਉਣ ਅਤੇ ਕਢਵਾਉਣ ਸਮੇਤ ਹੋਰ ਬੈਂਕਿੰਗ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਜਦਕਿ ਕਈ ਸਰਕਾਰੀ ਬੈਂਕਾਂ ਦੇ ਏ.ਟੀ.ਐਮ. ਵੀ ਬੰਦ ਰਹੇ।ਸ਼ਹਿਰ ਦੇ ਵੱਖ-ਵੱਖ ਸਰਕਾਰੀ ਬੈਂਕਾਂ ਦਾ ਦੌਰਾ ਕਰਨ ‘ਤੇ ਬੈਂਕਾਂ ਦੇ ਮੁੱਖ ਦਰਵਾਜ਼ਿਆਂ ‘ਤੇ ਤਾਲੇ ਲੱਗੇ ਨਜ਼ਰ ਆਏ। ਇਸ ਦੌਰਾਨ ਕਈ ਲੋਕ ਅਜਿਹੇ ਵੀ ਸਨ, ਜੋ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣੇ ਜ਼ਰੂਰੀ ਬੈਂਕਿੰਗ ਕੰਮ ਕਰਵਾਉਣ ਲਈ ਨੰਗਲ ਪਹੁੰਚੇ ਸਨ, ਪਰ ਉਨ੍ਹਾਂ ਨੂੰ ਹੜਤਾਲ ਬਾਰੇ ਪਹਿਲਾਂ ਜਾਣਕਾਰੀ ਨਾ ਹੋਣ ਕਾਰਨ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਬੈਂਕ ਬੰਦ ਹੋਣ ਦੇ ਨਾਲ-ਨਾਲ ਏ.ਟੀ.ਐਮ. ਸੇਵਾਵਾਂ ਵੀ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਨਕਦੀ ਦੀ ਲੋੜ ਪੂਰੀ ਕਰਨ ਵਿਚ ਵੀ ਮੁਸ਼ਕਿਲ ਆਈ। ਖ਼ਾਸ ਕਰਕੇ ਬੈਂਕ ਨਾਲ ਸਬੰਧਿਤ ਤੁਰੰਤ ਕੰਮ ਲਈ ਆਏ ਲੋਕਾਂ ਨੂੰ ਕਾਫ਼ੀ ਖੱਜਲ-ਖੁਆਰੀ ਝੱਲਣੀ ਪਈ। ਲੋਕਾਂ ਦਾ ਕਹਿਣਾ ਸੀ ਕਿ ਬੈਂਕ ਹੜਤਾਲ ਸਬੰਧੀ ਪਹਿਲਾਂ ਵਿਆਪਕ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕ ਆਪਣਾ ਸਮਾਂ ਅਤੇ ਕਿਰਾਇਆ ਬਚਾ ਸਕਦੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕਤਲ ਦਾ ਮੁਕੱਦਮਾ ਦਰਜ ਕਰ ਕੇ ਕੀਤ... ਅਗਲੀ ਖ਼ਬਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਰੂਪਨਗਰ ਵਿਚ ਰੋਸ ਪ੍ਰਦਰਸ਼ਨ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਬੁੱਤਾਂ ਦੀ ਸੁਰੱਖਿ...
Ad Position 24