12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਟਾਰਲਾ ਵਿਖੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪਿੰਡ ਦੇ ਵਿਕਾਸ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ

ਨੂਰਪੁਰ ਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਟਾਰਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਜਾਣੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨੂਰਪੁਰ ਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਟਾਰਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਜਾਣੇ। ਉਨ੍ਹਾਂ ਨੇ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵੀ ਪੰਚਾਇਤੀ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਬਟਾਰਲਾ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਿੰਡ ਦੀਆਂ ਜ਼ਰੂਰੀ ਵਿਕਾਸ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਹੋਰ ਕਦਮ ਚੁੱਕੇ ਜਾ ਸਕਣਗੇ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਦੀ ਯੋਜਨਾਬੰਦੀ ਲੋਕਾਂ ਦੀਆਂ ਜ਼ਰੂਰਤਾਂ ਨੂੰ ਕੇਂਦਰ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਸਰਕਾਰੀ ਨੁਮਾਇੰਦਿਆਂ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਕਰਨਾ ਹੈ, ਤਾਂ ਜੋ ਪਿੰਡ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਦਿਆਂ ਪ ਿੰਡਾਂ ਵਿਚ ਸੜਕਾਂ, ਗਲੀਆਂ-ਨਾਲੀਆਂ, ਸਫ਼ਾਈ, ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਗਰਾਂਟ ਦੀ ਵਰਤੋਂ ਪਿੰਡ ਵਾਸੀਆਂ ਦੀਆਂ ਤਰਜੀਹੀ ਲੋੜਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਇਸ ਮੌਕੇ ਵਾਈਸ ਚੇਅਰਮੈਨ ਦੇਸ ਰਾਜ ਸੈਣੀਮਾਜਰਾ, ਬਾਬੂ ਕਸ਼ਮੀਰੀ ਲਾਲ ਹਰੀਪੁਰ, ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਟੱਪਰੀਆਂ, ਰਕੇਸ਼ ਚੌਧਰੀ ਝਾਂਡੀਆਂ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਸਰਪੰਚ ਅਤੇ ਪੰਚ-ਸਮੁੱਚੇ ਮੈਂਬਰਾਂ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਰੇਲ ਹਾਦਸੇ ਦੇ ਸ਼ਹੀਦ ਭਾਈ ਚੇਤ ਸਿੰਘ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸਾਂਸਦ ਮੈਂਬਰ ਭਾਈ ਸਰ... ਅਗਲੀ ਖ਼ਬਰ ਧਾਮ ਝਾਂਡੀਆਂ ਕਲਾਂ ਦਾ ਪ੍ਰਸਿੱਧ ਦੋ ਰੋਜ਼ਾ ਮਹਾਂ ਕੁਸ਼ਤੀ ਦੰਗਲ 14 ਅਤੇ 15 ਨੂੰ
Ad Position 24