12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਤਰਨਤਾਰਨ ਰੇਲ ਹਾਦਸੇ ਦੇ ਸ਼ਹੀਦ ਭਾਈ ਚੇਤ ਸਿੰਘ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸਾਂਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਵੀ ਕੀਤੀ ਸ਼ਿਰਕਤ

ਨੂਰਪੁਰ ਬੇਦੀ, 12 ਸਤੰਬਰ (ਹਰਦੀਪ ਸਿੰਘ ਢੀਂਡਸਾ)-1982 ਦੇ ਧਰਮ ਯੁੱਧ ਮੋਰਚੇ ਦੌਰਾਨ ਤਰਨਤਾਰਨ ਰੇਲ ਹਾਦਸੇ ਦੌਰਾਨ ਨੂਰਪੁਰ ਬੇਦੀ ਦੇ ਪਿੰਡ ਆਬਿਆਨਾ ਦੇ ਸ਼ਹੀਦ ਚੇਤ ਸਿੰਘ ਸਮੇਤ ਹੋਰ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਹ 11 ਸਤੰਬਰ 1982 ਨੂੰ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋ ਗਏ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨੂਰਪੁਰ ਬੇਦੀ, 12 ਸਤੰਬਰ (ਹਰਦੀਪ ਸਿੰਘ ਢੀਂਡਸਾ)-1982 ਦੇ ਧਰਮ ਯੁੱਧ ਮੋਰਚੇ ਦੌਰਾਨ ਤਰਨਤਾਰਨ ਰੇਲ ਹਾਦਸੇ ਦੌਰਾਨ ਨੂਰਪੁਰ ਬੇਦੀ ਦੇ ਪਿੰਡ ਆਬਿਆਨਾ ਦੇ ਸ਼ਹੀਦ ਚੇਤ ਸਿੰਘ ਸਮੇਤ ਹੋਰ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਹ 11 ਸਤੰਬਰ 1982 ਨੂੰ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋ ਗਏ ਸਨ। ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਨੇ ਕਿਹਾ ਕਿ ਭਾਈ ਚੇਤ ਸਿੰਘ ਸਮੇਤ ਸਾਰੇ ਸ਼ਹੀਦਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ । ਸ਼ਹੀਦ ਦੇਸ਼ ਤੇ ਕੌਮ ਦੇ ਸਰਮਾਇਆ ਹੁੰਦੇ ਹਨ । ਭਾਈ ਅਮਨਦੀਪ ਸਿੰਘ ਅਬਿਆਣਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਵਲੋਂ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਕਿਵੇਂ ਇਹਨਾਂ ਸ਼ਹੀਦ ਸਿੰਘਾਂ ਦੇ ਸਰੀਰਾਂ ਦੇ ਪੁਰਜ਼ੇ ਪੁਰਜ਼ੇ ਕੱਟ ਕੇ ਸ਼ਹੀਦੀ ਪ੍ਰਾਪਤ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੂਪਨਗਰ, ਬਾਬਾ ਅਜੈਬ ਸਿੰਘ ਜੀ ਟੱਕਰ ਭਾਈ ਤੇਜਵੀਰ ਸਿੰਘ ਜੀ ਦਸਗਰਾਈਂ, ਮਨਿੰਦਰ ਸਿੰਘ ਜੀ ਢਾਹਾਂ, ਭਾਈ ਕੰਦੋਲਾ ਹਲਕਾ ਇੰਚਾਰਜ ਵਾਰਿਸ ਪੰਜਾਬ ਦੇ, ਸ੍ਰੀ ਅਨੰਦਪੁਰ ਸਾਹਿਬ ਤੋਂ ਜਗਦੀਪ ਸਿੰਘ ਕੰਸਾਲਾ ਪ੍ਰਧਾਨ ਵਾਰਿਸ ਪੰਜਾਬ ਦੇ ਮੋਹਾਲੀ, ਸਰਬਜੀਤ ਸਿੰਘ ਬੈਂਸ ਜ਼ਿਲ੍ਹਾ ਰੋਪੜ, ਡਾਕਟਰ ਦਲਜੀਤ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ ਚਨੌਲੀ, ਕਮਲਜੀਤ ਸਿੰਘ ਸੇਖਪੁਰ, ਸੁਰਜੀਤ ਸਿੰਘ ਖਰੜ, ਅਜੀਤ ਸਿੰਘ ਢਿੱਲੋਂ, ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਆਦਿ ਨੇ ਸ਼ਿਰਕਤ ਕੀਤੀ। ਇਹਨਾਂ ਸਭਨਾਂ ਨੇ ਸ਼ਹੀਦ ਸਿੰਘਾਂ ਨੂੰ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਉਨ੍ਹਾਂ ਦੀ ਯਾਦ ਵਿਚ ਸਮਾਗਮ ਕਰਾਉਣ ਲਈ ਭਾਈ ਅਮਨਦੀਪ ਸਿੰਘ ਅਬਿਆਣਾ ਦਾ ਧੰਨਵਾਦ ਕੀਤਾ। ਇਸ ਮੌਕੇ ਸਭਨਾਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਜਿਸ ਵਿਚ ਸ਼ਹੀਦ ਸਿੰਘਾ ਨੂੰ ਬੜੀ ਸ਼ਰਧਾ ਪੂਰਵਕ ਯਾਦ ਕੀਤਾ ਗਿਆ। ਇਸ ਮੌਕੇ ਢਾਡੀ ਜਥੇ ਵਲੋਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਵਾਰਾਂ ਗਾਈਆਂ ਗਈਆਂ ਅਤੇ ਸਰੋਤਿਆਂ ਨੂੰ ਨਿਹਾਲ ਕੀਤਾ ਗਿਆ। ਭਾਈ ਭੁਪਿੰਦਰ ਸਿੰਘ ਬਜਰੂੜ ਵਲੋਂ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ। ਬਾਬਾ ਨਵਤੋਜ ਸਿੰਘ ਜੀ ਦੇ ਜਥੇ ਵਲੋਂ ਅਖੰਡ ਪਾਠਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਰੂਪ ਵਿਚ ਸੁਖਵਿੰਦਰ ਸਿੰਘ ਬੜਵਾ, ਦਰਸ਼ਨ ਸਿੰਘ, ਸੰਤੋਖ ਸਿੰਘ, ਬਲਵੀਰ ਸਿੰਘ, ਸਰਪੰਚ ਨਰਿੰਦਰ ਸਿੰਘ, ਸਰਪੰਚ ਜਸਪ੍ਰੀਤ ਸਿੰਘ , ਗੁਰਜਰ ਸਮਾਜ ਦੇ ਪ੍ਰਧਾਨ ਰਹਿਮਤ ਅਲੀ, ਸੋਹਣ ਸਿੰਘ ਧਮਾਣਾ, ਬਾਬਾ ਸਰੂਪ ਸਿੰਘ ਡੂਮੇਵਾਲ, ਸ਼ਮਸ਼ੇਰ ਸਿੰਘ ਡੂਮੇਵਾਲ, ਜੋਰਾਵਰ ਸਿੰਘ ਆਹੋਵਾਲ, ਬਾਬਾ ਗੁਰਚਰਨ ਸਿੰਘ ਬੇਹੀਆਰਾ, ਬਾਬਾ ਸੁਚਾ ਸਿੰਘ ਕਲਮਾ, ਕੇਸਰ ਸਿੰਘ ਹੀਰਪੁਰ, ਅਜਮੇਰ ਸਿੰਘ, ਮਾਸਟਰ ਰਾਮਪਾਲ, ਕੁਲਦੀਪ ਸਿੰਘ ਮਾਧੋਪੁਰ ਅਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਅਟੁੱਟ ਲੰਗਰ ਵੀ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵਾਈਨ ਫਲੂ ਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਇਜ਼ਰੀ ਜਾਰੀ ਲੋਕ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ -ਸਿ... ਅਗਲੀ ਖ਼ਬਰ ਬਟਾਰਲਾ ਵਿਖੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪਿੰਡ ਦੇ ਵਿਕਾਸ ਲਈ ਪੰਚਾਇਤ ਨੂੰ 5 ਲੱ...
Ad Position 24