ਵਾਰਡ ਨੰਬਰ - 2 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰਜੋਤ ਬੈਂਸ ਨੇ ਝੰਡੀ ਦੇ ਕੇ ਕੀਤਾ ਰਵਾਨਾ
ਨੰਗਲ, 12 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਾਰਡ ਨੰਬਰ-2 ਨੰਗਲ ਤੋਂ ਸ਼ਰਧਾਲੂਆਂ ਦੀ ਬੱਸ ਤਿੰਨ ਦਿਨਾਂ ਦੀ ਧਾਰਮਿਕ ਯਾਤਰਾ ਲਈ ਰਵਾਨਾ ਕੀਤੀ ਗਈ। ਯਾਤਰਾ ਲਈ ਰਵਾਨਗੀ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਨੰਗਲ, 12 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਾਰਡ ਨੰਬਰ-2 ਨੰਗਲ ਤੋਂ ਸ਼ਰਧਾਲੂਆਂ ਦੀ ਬੱਸ ਤਿੰਨ ਦਿਨਾਂ ਦੀ ਧਾਰਮਿਕ ਯਾਤਰਾ ਲਈ ਰਵਾਨਾ ਕੀਤੀ ਗਈ। ਯਾਤਰਾ ਲਈ ਰਵਾਨਗੀ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅਹਿਮ ਉਪਰਾਲਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਸਮੇਤ ਸਾਰੇ ਪ੍ਰਬੰਧ ਸਰਕਾਰ ਵਲੋਂ ਕੀਤੇ ਜਾਂਦੇ ਹਨ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂ ਜਲ੍ਹਿਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਸਮੇਤ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸ੍ਰੀ ਬੈਂਸ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।