ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਹੋਈ ਮੀਟਿੰਗ ਚੰਡੀਗੜ੍ਹ ਮੋਰਚੇ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਿਲ ਹੋਏ ਕਿਸਾਨਾਂ ਦਾ ਕੀਤਾ ਸਨਮਾਨ
ਮੋਰਿੰਡਾ, 12 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਹੋਈ, ਇਸ ਮੌਕੇ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਮਾਜਰੀ ਅਤੇ ਬਲਾਕ ਪ੍ਰੈੱਸ ਸਕੱਤਰ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੁਆਰਾ ਚੰਡੀਗੜ੍ਹ ਦਿੱਤੇ ਧਰਨੇ ਵਿਚ ਜ਼ਿਲ੍ਹਾ ਰੂਪਨਗਰ ਤੋਂ ਸ਼ਾਮਲ ਹੋਏ ਕਿਸਾਨਾਂ ਅਤੇ ਜਥੇਬੰਦੀ ਵਲੋਂ ਪਾਏ ਯੋਗਦਾਨ ਦਾ ਵਿਸ਼ਲੇਸ਼ਣ ਕੀਤਾ ਗਿਆ।
ਭ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ।
13-09-2026
ਮੋਰਿੰਡਾ, 12 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਹੋਈ, ਇਸ ਮੌਕੇ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਮਾਜਰੀ ਅਤੇ ਬਲਾਕ ਪ੍ਰੈੱਸ ਸਕੱਤਰ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੁਆਰਾ ਚੰਡੀਗੜ੍ਹ ਦਿੱਤੇ ਧਰਨੇ ਵਿਚ ਜ਼ਿਲ੍ਹਾ ਰੂਪਨਗਰ ਤੋਂ ਸ਼ਾਮਲ ਹੋਏ ਕਿਸਾਨਾਂ ਅਤੇ ਜਥੇਬੰਦੀ ਵਲੋਂ ਪਾਏ ਯੋਗਦਾਨ ਦਾ ਵਿਸ਼ਲੇਸ਼ਣ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਵਲੋਂ ਸਹਿਮਤੀ ਪ੍ਰਗਟ ਕੀਤੇ ਜਾਣ ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਸੰਤੁਸ਼ਟੀ ਪ੍ਰਗਟਾਈ ਗਈ ਕਿ ਪੰਜਾਬ ਸਰਕਾਰ ਵਲੋਂ ਆਪਣੇ ਇਜਲਾਸ ਵਿਚ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚਰਨ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਬਿਜਲੀ ਅੱਠ ਘੰਟੇ ਦਿੱਤੀ ਜਾਵੇ ਕਿਉਂਕਿ ਇਸ ਇਲਾਕੇ ਵਿਚ ਗੰਨਾ ਬਹੁਤ ਹੁੰਦਾ ਹੈ ਝੋਨਾ ਵੀ ਸੁੱਕ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਚਲਾਕੀ ਅਤੇ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ਵਿਚ ਪਾਵਰਕੌਮ ਦੇ ਐਕਸੀਅਨ ਅਤੇ ਐਸ.ਈ ਦਫ਼ਤਰਾਂ ਦੇ ਘਿਰਾਓ ਕਰਨ ਦੀ ਲੜੀ ਵਜੋਂ 14 ਸਤੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਐਸ.ਈ ਪਾਵਰਕੌਮ ਦੇ ਦਫ਼ਤਰ ਅੱਗੇ 11 ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਇਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਮੋਰਚੇ ਵਿਚ ਟਰੈਕਟਰ ਟਰਾਲੀਆਂ ਲੈ ਕੇ ਜਾਣ ਵਾਲੇ ਕਿਸਾਨਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਈ ਨੌਜਵਾਨ ਜਥੇਬੰਦੀ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆਂ ਜਥੇਬੰਦੀ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਕਾਕਾ ਜਟਾਣਾ, ਕੁਲਵੰਤ ਸਿੰਘ ਸਲੇਮਪੁਰ, ਭੁਪਿੰਦਰ ਸਿੰਘ ਮੁੰਡੀਆ ਬਲਾਕ ਪ੍ਰਧਾਨ ਮੋਰਿੰਡਾ, ਗੁਰਦੀਪ ਸਿੰਘ ਰਸੂਲਪੁਰ, ਕੇਵਲ ਸਿੰਘ ਓਇੰਦ, ਸਵਰਨ ਸਿੰਘ ਬਡਾਲੀ, ਹਰਚੰਦ ਸਿੰਘ ਰਤਨਗੜ੍ਹ, ਮਹਿੰਦਰ ਸਿੰਘ, ਨੇਤਰ ਸਿੰਘ, ਬਾਰਾ ਸਿੰਘ ਰੌਣੀ, ਜਗਤਾਰ ਸਿੰਘ ਖੈਰਪੁਰ, ਸੰਤੋਖ ਸਿੰਘ ਕਲਹੇੜੀ, ਪਰਮਜੀਤ ਸਿੰਘ ਲੁਠੇੜੀ, ਬਲਜੀਤ ਸਿੰਘ, ਭੁਪਿੰਦਰ ਸਿੰਘ, ਹਰਮਨਜੀਤ ਸਿੰਘ ਢੋਲਣ ਮਾਜਰਾ, ਅਵਤਾਰ ਸਿੰਘ ਖੈਰਪੁਰ, ਅਜੈਬ ਸਿੰਘ ਚੱਕਲਾਂ, ਅੰਮ੍ਰਿਤ ਸਿੰਘ ਸਮਰੌਲੀ, ਨਿਧਾਨ ਸਿੰਘ, ਛੋਟਾ ਸਿੰਘ ਗੋਪਾਲਪੁਰ, ਰਵਿੰਦਰ ਸਿੰਘ ਮਾਨਖੇੜੀ, ਬਲਜੀਤ ਸਿੰਘ ਅਕਾਲਗੜ੍ਹ, ਰਾਜਵੀਰ ਸਿੰਘ ਹਨੀ, ਮਹਿੰਦਰ ਸਿੰਘ ਦੁੱਮਣਾ, ਪਰਮਜੀਤ ਸਿੰਘ, ਕਰਨੈਲ ਸਿੰਘ ਕਾਂਝਲਾ, ਅਮਰੀਕ ਸਿੰਘ, ਤਰਲੋਚਨ ਸਿੰਘ ਤਾਜਪੁਰਾ, ਕਰਨੈਲ ਸਿੰਘ, ਇਕਬਾਲ ਸਿੰਘ ਡੂਮਛੇੜੀ, ਹਰਪਾਲ ਸਿੰਘ ਚਲਾਕੀ, ਬਲਜੀਤ ਸਿੰਘ ਮਾਜਰੀ, ਪਰਮਿੰਦਰ ਸਿੰਘ, ਬਹਾਦਰ ਸਿੰਘ ਮੋਰਿੰਡਾ ਅਤੇ ਕੁਲਵੰਤ ਸਿੰਘ ਮੁੰਡੀਆਂ ਆਦਿ ਹਾਜ਼ਰ ਸਨ।