12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

100 ਫੁੱਟ ਤੱਕ ਬੋਰ ਕਰਕੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਚੱਲ ਰਿਹਾ ਕੰਮ–ਸਥਾਨਕ ਸਰਕਾਰਾਂ ਮੰਤਰੀ

ਨੰਗਲ, 12 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਨੰਗਲ ਦੇ ਵਾਰਡ ਨੰਬਰ-5 ਵਿਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਨਵੇਂ ਬੋਰ ਅਤੇ ਪਾਣੀ ਦੀ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨੰਗਲ, 12 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਨੰਗਲ ਦੇ ਵਾਰਡ ਨੰਬਰ-5 ਵਿਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਨਵੇਂ ਬੋਰ ਅਤੇ ਪਾਣੀ ਦੀ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਫ਼ਾਈ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਦੀ ਵੀ ਮੁਹਿੰਮ ਹੈ। ਉਨ੍ਹਾਂ ਹਰ ਨਾਗਰਿਕ ਨੂੰ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ-5 ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਰਨ ਲੰਮੇ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਦੌਰਾਨ ਇਸ ਸਮੱਸਿਆ ਦੀ ਗੰਭੀਰਤਾ ਦਾ ਪਤਾ ਲੱਗਿਆ, ਜਿਸ ਤੋਂ ਬਾਅਦ ਇਸ ਦੇ ਸਥਾਈ ਹੱਲ ਲਈ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਵੇਂ ਬੋਰ ਦਾ ਕੰਮ ਇਸ ਸਮੇਂ ਚੱਲ ਰਿਹਾ ਹੈ ਅਤੇ ਲਗਭਗ 66 ਫੁੱਟ ਤੱਕ ਬੋਰ ਕੀਤਾ ਜਾ ਚੁੱਕਾ ਹੈ। ਇਲਾਕੇ ਦੀ ਜ਼ਮੀਨ ਪਥਰੀਲੀ ਹੋਣ ਕਾਰਨ ਬੋਰ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ, ਪਰ ਕੰਮ ਲਗਾਤਾਰ ਜਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੋਰ ਨੂੰ ਲਗਭਗ 100 ਫੁੱਟ ਜਾਂ ਇਸ ਤੋਂ ਵੱਧ ਡੂੰਘਾਈ ਤੱਕ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਵਾਰਡ ਵਾਸੀਆਂ ਨੂੰ ਲੋੜ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ 15 ਤੋਂ 20 ਦਿਨਾਂ ਵਿਚ ਇਸ ਬੋਰ ਤੋਂ ਪਾਣੀ ਦੀ ਸਪਲਾਈ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਪੂਰੇ ਵਾਰਡ ਵਿਚ ਹਰ ਘਰ ਤੱਕ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਨਵੀਂ ਪਾਈਪਲਾਈਨ ਵਿਛਾਉਣ ਸਮੇਤ ਹੋਰ ਲੋੜੀਂਦੇ ਕੰਮ ਵੀ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਸਫਾਈ ਕੀਤੀ ਜਾ ਰਹੀ ਹੈ, ਉੱਥੇ ਉਸ ਨੂੰ ਬਰਕਰਾਰ ਰੱਖਣ ਅਤੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਨਗਰ ਕੌਂਸਲ ਦਾ ਸਹਿਯੋਗ ਕਰਨ। ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਨਿਤਿਨ ਬਾਸੋਵਾਲ, ਦਲਜੀਤ ਸਿੰਘ, ਅੰਕੁਸ਼ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ ਚ ਰਾਸ਼ਟਰੀ ਲੋਕ ਅਦਾਲਤ ਰਾਹੀਂ ਕੀਤਾ ਵੱਡੀ ਗਿਣਤੀ ਮਾਮਲਿਆਂ ਦਾ ਨਿਪਟਾਰਾ ਅਗਲੀ ਲੋਕ ਅਦਾਲਤ 12 ਦਸੰਬਰ ਨੂੰ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਆਵਾਜਾਈ ਜਾਮ ਕਿਹਾ, ਪਹਿਲਾਂ ਤਾਂ ਪਰਾਲੀ ਪਾਲ...
Ad Position 24