14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਮੋਰਿੰਡਾ, 13 ਸਤੰਬਰ (ਪ੍ਰਿਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਲੋਂ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਢਪਈ (ਬਟਾਲਾ) ਵਾਲੇ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੇਵਕ ਸਿੰਘ ਕੰਵਲ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਮਨੈਲੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ ਕੀਤਾ ਗਿਆ।

Ad Position 21
repet_subhas-goyals [Copy P29]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ। 14-09-2026
ਮੋਰਿੰਡਾ, 13 ਸਤੰਬਰ (ਪ੍ਰਿਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਲੋਂ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਢਪਈ (ਬਟਾਲਾ) ਵਾਲੇ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੇਵਕ ਸਿੰਘ ਕੰਵਲ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਮਨੈਲੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ ਕੀਤਾ ਗਿਆ। ਸਮੂਹ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਬੰਧੀ ਜਾਣੂ ਕਰਵਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੇਰਾ ਕਾਰ ਸੇਵਾ ਮੁਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਸਮੇਤ ਪ੍ਰਬੰਧਕਾਂ ਵਲੋਂ ਹਾਜ਼ਰੀ ਭਰਨ ਵਾਲੇ ਜਥਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਸਰਪ੍ਰਸਤ ਕੁਲਵੀਰ ਸਿੰਘ ਸੋਨੂੰ, ਜਥੇਦਾਰ ਜੋਗਿੰਦਰ ਸਿੰਘ ਬੰਗੀਆਂ, ਕਿਸਾਨ ਆਗੂ ਪ੍ਰਗਟ ਸਿੰਘ ਰੋਲੂ ਮਾਜਰਾ, ਗੁਰਮੀਤ ਸਿੰਘ, ਹਰਮਿੰਦਰ ਸਿੰਘ ਲੱਕੀ, ਸਰਬਜੀਤ ਸਿੰਘ ਮੈਨੇਜਰ ਦੀ ਰੋਪੜ ਸੈਂਟਰਲ ਕੋਆਪਰੇਟਿਵ ਬੈਂਕ ਰੂਪਨਗਰ, ਗੁਰਿੰਦਰ ਸਿੰਘ ਗੋਗੀ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ ਏ ਡੀ ਬੈਂਕ, ਹਰਦੀਪ ਸਿੰਘ ਅਨੰਦ, ਰਾਵਿੰਦਰ ਸਿੰਘ ਰਾਜੂ, ਗੁਰਮੁੱਖ ਸਿੰਘ ਸੰਤ ਨਗਰ, ਸ਼ੇਰ ਸਿੰਘ ਡੂਮਛੇੜੀ, ਭੁਪਿੰਦਰ ਸਿੰਘ ਰੌਣੀ ਸਾਬਕਾ ਸਰਪੰਚ, ਨਵਤੇਜ ਸਿੰਘ ਤੇਜੀ, ਬਾਬਾ ਕੇਸਰ ਸਿੰਘ ਮਨੈਲੀ, ਗੁਰਪ੍ਰੀਤ ਸਿੰਘ ਬਾਲਸੰਡਾ, ਸਿਮਰਨਜੀਤ ਸਿੰਘ ਅਤੇ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਜਨਮ ਦਿਨ ਮੁਬਾਰਕ ਮਨਸੀਰਤ ਕੌਰ ਪਿਤਾ: ਸਿਕੰਦਰ ਸਿੰਘ ਮਾਤਾ: ਗੁਰਪ੍ਰੀਤ ਕੌਰ ਵਾਸੀ : ਸਦਾਬਰਤ, ਰੂਪਨਗਰ ਲਾਇਨਜ਼ ਕਲੱਬ ਦੇ... ਅਗਲੀ ਖ਼ਬਰ ਐੱਚ . ਆਰ .-2 ਰੋਡ ਹੁਣ ‘ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ ’ ਦੇ ਨਾਂਅ ਨਾਲ ਜਾਣੀ ਜਾਵੇਗੀ : ਭਗਵੰਤ ਮਾਨ
Ad Position 24