ਮੀਆਂਪੁਰ ਵਿਖੇ ਆਯੁਸ਼ ਕੈਂਪ ਲਗਾਇਆ
ਪੁਰਖਾਲੀ, 13 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦ ਪੰਜਾਬ ਅਤੇ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਮੀਆਪੁਰ ਵਿਖੇ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਆਯੁਰਵੇਦ ਤੇ ਹੋਮਿਓਪੈਥਿਕ ਪ੍ਰਣਾਲੀ ਰਾਹੀਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਪੁਰਖਾਲੀ, 13 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦ ਪੰਜਾਬ ਅਤੇ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਮੀਆਪੁਰ ਵਿਖੇ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਆਯੁਰਵੇਦ ਤੇ ਹੋਮਿਓਪੈਥਿਕ ਪ੍ਰਣਾਲੀ ਰਾਹੀਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਆਯੁਰਵੈਦਿਕ ਡਾਕਟਰਾਂ ਵਲੋਂ 586 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਦਕਿ ਹੋਮਿਓਪੈਥਿਕ ਡਾਕਟਰਾਂ ਵਲੋਂ 318 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਯੋਗ, ਆਯੁਰਵੇਦ, ਹੋਮਿਓਪੈਥਿਕ ਸਿਹਤ ਪ੍ਰਣਾਲੀ ਦੇ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿਚ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸੀਮਤ ਤੁਲੀ , ਡਾ. ਗੁਰਪ੍ਰੀਤ ਕੌਰ, ਉਪਵੈਦ ਰਵਿੰਦਰ ਕੁਮਾਰ, ਸਰਬਜੀਤ ਕੌਰ, ਯੋਗਾ ਇੰਸਟਰਕਟਰ ਹਰਦੀਪ ਸਿੰਘ ਨੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ। ਇਸੇ ਤਰ੍ਹਾਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ, ਡਿਸਪੈਂਸਰ ਸੁਖਵਿੰਦਰ ਕੌਰ, ਦਰਜਾ ਚਾਰ ਪਰਵਿੰਦਰ ਸਿੰਘ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਤਰ੍ਹਾਂ ਕੁੱਲ 904 ਮਰੀਜ਼ਾਂ ਨੇ ਕੈਂਪ ਦਾ ਲਾਭ ਲਿਆ। ਇਸ ਕੈਂਪ ਨੂੰ ਸਫਲ ਬਣਾਉਣ ਲਈ ਪਿੰਡ ਵਾਸੀਆਂ ਵਲੋਂ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਕੈਪ ਲਾਉਣ ਲਈ ਸਾਰੇ ਵਿਭਾਗਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਗਿਆ।