ਸਿਹਤ ਵਿਭਾਗ ਵਲੋਂ ਖਾਨਪੁਰ ਵਿਖੇ ‘ ਕੌਮੀ ਖ਼ੁਰਾਕ ਹਫ਼ਤਾ ’ ਮਨਾਇਆ
ਪੁਰਖਾਲੀ, 13 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ‘ਕੌਮੀ ਖ਼ੁਰਾਕ ਹਫ਼ਤੇ’ ਦੇ ਸਬੰਧ ਵਿਚ ਪਿੰਡ ਖਾਨਪੁਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਖ਼ੁਰਾਕ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਪੁਰਖਾਲੀ, 13 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ‘ਕੌਮੀ ਖ਼ੁਰਾਕ ਹਫ਼ਤੇ’ ਦੇ ਸਬੰਧ ਵਿਚ ਪਿੰਡ ਖਾਨਪੁਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਖ਼ੁਰਾਕ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਿਹਤ ਸੁਪਰਵਾਈਜ਼ਰ ਪ੍ਰੋਮਿਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਪੌਸ਼ਟਿਕ ਭੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਘਰ ਦੇ ਬਣੇ ਤਾਜ਼ਾ ਭੋਜਨ, ਹਰੀਆਂ ਸਬਜ਼ੀਆਂ, ਫਲਾਂ ਅਤੇ ਦੁੱਧ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਖ਼ੁਰਾਕ ਵਿਚ ਸ਼ਾਮਲ ਕਰਨ ਦੀ ਪ੍ਰੇਰਨਾ ਦਿੱਤੀ। ਸੀ.ਐੱਚ.ਓ. ਰਣਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਲਈ ਲੋੜੀਂਦੇ ਪੋਸ਼ਟਿਕ ਤੱਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਏ.ਐਨ.ਐਮ. ਸਵਿਤਾ ਅਤੇ ਆਸ਼ਾ ਵਰਕਰ ਕੁਲਵਿੰਦਰ ਕੌਰ ਅਤੇ ਆਂਗਣਵਾੜੀ ਵਰਕਰ ਖੁਸ਼ਪ੍ਰੀਤ ਕੌਰ ਅਤੇ ਪਿੰਡ ਦੀਆਂ ਔਰਤਾਂ ਹਾਜ਼ਰ ਸਨ।