13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਜੀਤ, ਜਲੰਧਰ ਥਲੀ ਖ਼ੁਰਦ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਥਲੀ ਖ਼ੁਰਦ ਵਿਖੇ ਲੋਕ ਮਿਲਣੀ ਕਰਦਿਆਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਵਿਕਾਸ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਵਲੋਂ ਰੱਖੇ ਗਏ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਿਤ ਵਿਭਾਗਾਂ ਰਾਹੀਂ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ।

Ad Position 21
repet_subhas-goyals [Copy P29]
ਥਲੀ ਖ਼ੁਰਦ ਵਿਖੇ ਲੋਕ ਮਿਲਣੀ ਦੌਰਾਨ ਪੰਜ ਲੱਖ ਦਾ ਚੈੱਕ ਭੇਟ ਕਰਦੇ ਵਿਧਾਇਕ ਦਿਨੇਸ਼ ਚੱਢਾ। ਤਸਵੀਰ: ਜਸਵੀਰ ਸਿੰਘ ਸੈਣੀ 14-09-2026
ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਥਲੀ ਖ਼ੁਰਦ ਵਿਖੇ ਲੋਕ ਮਿਲਣੀ ਕਰਦਿਆਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਵਿਕਾਸ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਵਲੋਂ ਰੱਖੇ ਗਏ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਿਤ ਵਿਭਾਗਾਂ ਰਾਹੀਂ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪਿੰਡ ਦੇ ਬੁਨਿਆਦੀ ਢਾਂਚੇ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਥਲੀ ਖ਼ੁਰਦ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਸਰਕਾਰ ਵਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਰਜਿੰਦਰ ਕੌਰ, ਆਪ ਆਗੂ ਗੁਰਮੇਲ ਸਿੰਘ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਪੰਚ ਨਰਿੰਦਰ ਸਿੰਘ ਲੌਂਗੀਆ, ਪਰਮਜੀਤ ਸਿੰਘ, ਜਗਦੀਪ ਸਿੰਘ ਜੱਗਾ, ਸਮੇਤ ਪਿੰਡ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਲੱਖਣ ਯੋਗਤਾਵਾਂ ਵਾਲੇ ਵਿਦਿਆਰਥੀਆਂ ਦੇ ਸਿੱਖਿਆ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਬੂੰਗੜੀ ਤੋਂ ਤੀਰਥ ਯਾਤਰੀਆਂ ਦੀ ਬੱਸ ਨੂੰ ਅੰਮ੍ਰਿਤਸਰ ਲਈ ਵਿਧਾਇਕ ਚੱਢਾ ਨੇ ਕੀਤਾ ਰਵਾਨਾ
Ad Position 24