ਸਾਡਾ ਐੱਮ . ਐੱਲ . ਏ . ਸਾਡੇ ਵਿਚ ’ ਤਹਿਤ ਹਰਜੋਤ ਬੈਂਸ ਨੇ ਸੁਣੀਆਂ ਜਨਤਾ ਦੀਆਂ ਮੁਸ਼ਕਿਲਾਂ
ਨੰਗਲ, 13 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ‘ਸਾਡਾ ਐਮ. ਐਲ.
ਨੰਗਲ, 13 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ‘ਸਾਡਾ ਐਮ.ਐਲ.ਏ. ਸਾਡੇ ਵਿਚ’ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੁਰੰਤ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਬੈਂਸ ਨੇ ਕਿਹਾ ਕਿ ਹਰ ਨਾਗਰਿਕ ਦੀ ਸਮੱਸਿਆ ਸੁਣਨਾ ਅਤੇ ਉਸ ਦਾ ਢੁਕਵਾਂ ਹੱਲ ਕਰਵਾਉਣਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਲਈ ਦਫ਼ਤਰ ਵਿਚ ਬੈਠਣਾ ਹੀ ਕਾਫ਼ੀ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀ ਅਸਲ ਸਥਿਤੀ ਜਾਣਨਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲਕਦਮੀ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਨਾਲੀਆਂ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਬਿਜਲੀ, ਸਿਹਤ ਅਤੇ ਸਿੱਖਿਆ ਸਮੇਤ ਲੋਕਾਂ ਨਾਲ ਜੁੜੇ ਹਰੇਕ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੂੰ ਲੋਕਾਂ ਵਲੋਂ ਉਠਾਏ ਮਸਲਿਆਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਬੈਂਸ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਲੋਕ ਸੇਵਾ ਦਾ ਅਸਲ ਮਾਡਲ ਹੈ ਅਤੇ ਉਨ੍ਹਾਂ ਦਾ ਮਕਸਦ ਸਿਆਸਤ ਨੂੰ ਲੋਕ ਸੇਵਾ ਦਾ ਮਾਧਿਅਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਰੂੰਹਾਂ ’ਤੇ ਪਹੁੰਚਣ ਨਾਲ ਜਿੱਥੇ ਸਮੱਸਿਆਵਾਂ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ, ਉੱਥੇ ਇਲਾਕੇ ਦੀਆਂ ਵਿਕਾਸ ਸਬੰਧੀ ਲੋੜਾਂ ਦਾ ਵੀ ਸਿੱਧਾ ਪਤਾ ਲੱਗਦਾ ਹੈ।