14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ - ਸੁਰਿੰਦਰ ਸਿੰਘ ਹਰੀਪੁਰ

ਪੁਰਖਾਲੀ, 14 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਅੰਦਰ ਬਿਜਲੀ ਸੰਕਟ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਸੂਬੇ ਅੰਦਰ ਲੰਬੇ ਬਿਜਲੀ ਦੇ ਕੱਟ ਲੱਗ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਕੱਟਣ ਤੋਂ ਬਚਾਉਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਪੁਰਖਾਲੀ, 14 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਅੰਦਰ ਬਿਜਲੀ ਸੰਕਟ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਸੂਬੇ ਅੰਦਰ ਲੰਬੇ ਬਿਜਲੀ ਦੇ ਕੱਟ ਲੱਗ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਕੱਟਣ ਤੋਂ ਬਚਾਉਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ। ਰੂਪਨਗਰ ਜ਼ਿਲਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਆਮ ਆਦਮੀ ਪਾਰਟੀ ਤੇ ਉਚ ਦੋਸ਼ ਲਗਾਉਂਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਦੌਰਾਨ ਸੂਬੇ ਅੰਦਰ ਨਾ ਤਾਂ ਕੋਈ ਨਵਾਂ ਥਰਮਲ ਪਲਾਂਟ ਲੱਗਿਆ ਹੋਇਆ ਹੈ ਅਤੇ ਨਾ ਹੀ ਸੂਬੇ ਦੇ ਥਰਮਲ ਪਲਾਂਟਾਂ ਲਈ ਬਾਲਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਬੰਦ ਪਈ ਪਛਵਾੜਾ ਕੋਲਾ ਖਾਨ ਨੂੰ ਚਾਲੂ ਕਰ ਲਿਆ ਹੈ ਤੇ ਹੁਣ ਸੂਬੇ ਅੰਦਰ ਕੋਲੇ ਦਾ ਕੋਈ ਸੰਕਟ ਨਹੀਂ ਰਹੇਗਾ । ਸ੍ਰੀ ਹਰੀਪੁਰ ਨੇ ਕਿਹਾ ਕਿ ਮੁੱਖ ਮੰਤਰੀ ਦਾ ਉਖਤ ਦਾਵਾ ਵੀ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ ਤੇ ਪਛਵਾੜਾ ਕੋਲ ਖਾਣ ਸੂਬੇ ਦੇ ਸਰਵਰ ਪਲਾਂਟਾਂ ਨੂੰ ਲੁੜੀਂਦੇ ਕੋਲੇ ਦੀ ਸਪਲਾਈ ਕਰਨ ਵਿੱਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਜਲੀ ਮੰਗ 16,000 ਮੈਗਾਵਾਟ ਤੋਂ ਉੱਪਰ ਜਾ ਚੁੱਕੀ ਹੈ, ਪਰ ਸਰਕਾਰ ਕੋਲ ਇਸ ਵਧਦੀ ਮੰਗ ਨੂੰ ਪੂਰਾ ਕਰਨ ਲਈ ਕੋਈ ਸਪੱਸ਼ਟ ਅਤੇ ਪ੍ਰਭਾਵਸ਼ਾਲੀ ਰੋਡਮੈਪ ਨਜ਼ਰ ਨਹੀਂ ਆ ਰਿਹਾ। ਕਈ ਥਰਮਲ ਯੂਨਿਟਾਂ ਦੇ ਤਕਨੀਕੀ ਕਾਰਨਾਂ ਕਰਕੇ ਪ੍ਰਭਾਵਿਤ ਹੋਣ ਨਾਲ ਸਥਿਤੀ ਹੋਰ ਗੰਭੀਰ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕਰੋਲਗੜ੍ਹ ਦਾ ਪ੍ਰਸਿੱਧ ਸਾਲਾਨਾ ਜੋੜ ਮੇਲਾ 20 ਨੂੰ ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਭਲਕੇ ਨੂੰ ਅਕਾਲੀ ਦਲ ਵਲੋਂ ਧਰਨਾ
Ad Position 24