14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਐੱਸ. ਐੱਮ.

Ad Position 21
repet_subhas-goyals [Copy P29]
ਸ੍ਰੀ ਚਮਕੌਰ ਸਾਹਿਬ ਵਿਖੇ ਡੇਂਗੂ ਦਾ ਲਾਰਵਾ ਚੈੱਕ ਕਰਦੇ ਐੱਸ.ਐੱਮ.ਓ. ਡਾ. ਗੋਬਿੰਦ ਟੰਡਨ ਅਤੇ ਹੋਰ। ਤਸਵੀਰ: ਜਗਮੋਹਣ ਸਿੰਘ ਨਾਰੰਗ 15-09-2026
ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਐੱਸ.ਐੱਮ.ਓ. ਡਾ: ਗੋਬਿੰਦ ਟੰਡਨ ਦੀ ਅਗਵਾਈ ਹੇਠ ਵੱਖ-ਵੱਖ ਥਾਂਵਾ ’ਤੇ ਡੇਂਗੂ ਵਿਰੁੱਧ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਗੋਬਿੰਦ ਟੰਡਨ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਦਾ ਮੱਛਰ ਸਾਫ਼ ਪਾਣੀ ਵਿਚ ਪਨਪਦਾ ਹੈ। ਡੇਂਗੂ ਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣਾ, ਨੱਕ ਮੂੰਹ ਅਤੇ ਮਸੂੜ੍ਹਿਆਂ ਵਿਚੋਂ ਖੂਨ ਵਗਣਾ ਹਨ। ਉਨ੍ਹਾਂ ਕਿਹਾ ਕਿ ਉਸਾਰੀ ਅਧੀਨ ਸਕਿਲ ਯੁਨੀਵਰਸਿਟੀ, ਨਿਰਮਾਣ ਅਧੀਨ ਇਮਾਰਤ ਨੇੜੇ ਗੁਰੂਦੁਆਰਾ ਦਮਦਮਾ ਸਾਹਿਬ ਸ੍ਰੀ ਚਮਕੌਰ ਸਾਹਿਬ ਅਤੇ ਸੰਧੂਆਂ ਰੋਡ ਸ਼੍ਰੀ ਚਮਕੌਰ ਸਾਹਿਬ ਵਿਖੇ ਡੇਂਗੂ ਸਬੰਧੀ ਸਰਵੇ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੁਪਰ ਵਾਈਜ਼ਰ ਨਾਗਰ ਸਿੰਘ ਨੇ ਕਿਹਾ ਕਿ ਅਜਿਹੀਆਂ ਥਾਵਾਂ ਜਿੱਥੇ ਸਾਫ਼ ਪਾਣੀ ਖੜ੍ਹਾ ਹੋਵੇ ਉੱਥੇ ਡੇਂਗੂ ਦਾ ਲਾਰਵਾ ਪੈਦਾ ਹੁੰਦਾ ਹੈ, ਜਿਵੇਂ ਕਿ ਫਰਿੱਜਾਂ ਦੀਆਂ ਟਰੇਆਂ, ਗਮਲੇ, ਭਾਂਡਿਆਂ, ਕੂਲਰਾਂ ਆਦਿ। ਇਸ ਲਈ ਸਾਨੂੰ ਹਰ ਹਫਤੇ ਆਪਣੇ ਕੂਲਰਾਂ, ਫਰਿੱਜਾਂ, ਗਮਲਿਆਂ ਅਤੇ ਹੋਰ ਥਾਂਵਾ ਤੇ ਜਿੱਥੇ ਪਾਣੀ ਮੌਜੂਦ ਹੋਵੇ ਨੂੰ ਸਾਫ਼ ਕਰਨਾ ਚਾਹੀਦਾ ਹੈ ਅਤੇ ਜਿੱਥੇ ਲਗਦਾ ਹੈ ਕਿ ਪਾਣੀ ਸੁਕਾਇਆ ਜਾਂ ਕੱਢਿਆ ਨਹੀਂ ਜਾ ਸਕਦਾ, ਉਸ ਥਾਂ ’ਤੇ ਕਾਲਾ ਤੇਲ ਪਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਨਾ ਪਨਪ ਸਕੇ। ਇਸ ਮੌਕੇ ਕੁਲਵੀਰ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਸਾਹਿਬਜੋਤ ਸਿੰਘ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ। ਪਿੰਡ ਲੋਧ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ੍ਰੀ ਚਮਕੌਰ ਸਾਹਿਬ ’ਚ ਹੋਣਗੇ ਕ੍ਰਿਕਟ ਤੇ ਟੈਨਿਸ ਬਾਲ ਦੇ ਮੁਕਾਬਲੇ 16 ਅਤੇ 17...
Ad Position 24