14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ। ਪਿੰਡ ਲੋਧੀਪੁਰ ਬਾਸ ਬਰੋਟੂ , ਕੋਟਲਾ ਤੇ ਖਰੋਟਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਰਵਾਨਾ ਹਰਜੋਤ ਸਿੰਘ ਬੈਂਸ ਝੰਡੀ ਦੇ ਕੇ ਬੱਸ ਕੀਤੀ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਕਰਨੈਲ ਸਿੰਘ)-ਇਥੋਂ ਲਾਗਲੇ ਪਿੰਡ ਲੋਧੀਪੁਰ ਬਾਸ ਬਰੋਟੂ, ਕੋਟਲਾ ਤੇ ਖਰੋਟਾ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਕਰਨੈਲ ਸਿੰਘ)-ਇਥੋਂ ਲਾਗਲੇ ਪਿੰਡ ਲੋਧੀਪੁਰ ਬਾਸ ਬਰੋਟੂ, ਕੋਟਲਾ ਤੇ ਖਰੋਟਾ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਿੱਘਾ ਸਵਾਗਤ ਕੀਤਾ ਗਿਆ। ਬੱਸ ਰਵਾਨਾ ਕਰਨ ਤੋਂ ਪਹਿਲਾਂ ਸੰਗਤ ਦੀ ਚੜ੍ਹਦੀ ਕਲਾ ਅਤੇ ਯਾਤਰਾ ਦੀ ਸਫਲਤਾ ਲਈ ਅਰਦਾਸ ਵੀ ਕੀਤੀ ਗਈ। ਮੰਤਰੀ ਬੈਂਸ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਖਾਸ ਕਰਕੇ ਬ ਜ਼ੁਰਗਾਂ ਲਈ ਇਹ ਯਾਤਰਾ ਇੱਕ ਵੱਡੀ ਸਹੂਲਤ ਹੈ, ਕਿਉਂਕਿ ਕਈ ਵਾਰ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਉਹ ਆਪਣੀ ਇੱਛਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਸਰਕਾਰ ਵਲੋਂ ਉਨ੍ਹਾਂ ਨੂੰ ਸੁਚੱਜੀ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਯਾਤਰਾ ਦੀ ਇੱਛਾ ਪੂਰੀ ਹੋ ਰਹੀ ਹੈ। ਸ੍ਰ.ਬੈਂਸ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ ਦੇਖ ਕੇ ਉਨ੍ਹਾਂ ਨੂੰ ਵਿਸ਼ੇਸ਼ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਯਾਤਰਾ ’ਤੇ ਜਾ ਰਹੀ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਰੇ ਸ਼ਰਧਾਲੂ ਸ਼ਰਧਾ ਅਤੇ ਖੁਸ਼ੀ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਅਤੇ ਪੰਜਾਬ ਦੀ ਚੜ੍ਹਦੀ ਕਲਾ, ਇਲਾਕੇ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ । ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿੰਡ ਤੋਂ ਸੰਗਤ ਨੂੰ ਇਕੱਠੇ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਣਾ ਸ਼ਲਾਘਾਯੋਗ ਉਪਰਾਲਾ ਹੈ। ਬੱਸ ਰਵਾਨਾ ਹੋਣ ਮੌਕੇ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਸਰਕਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਗੁਰਦੁਆਰਾ ਬਿਭੋਰ ਸਾਹਿਬ ਵਿਖੇ ਚੌਪਈ ਸਾਹਿਬ ਉਚਾਰਨ ਦਿਵਸ 19 ਨੂੰ ਸ਼੍ਰੋਮਣੀ... ਅਗਲੀ ਖ਼ਬਰ ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Ad Position 24