14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਗੁਰਦੁਆਰਾ ਬਿਭੋਰ ਸਾਹਿਬ ਵਿਖੇ ਚੌਪਈ ਸਾਹਿਬ ਉਚਾਰਨ ਦਿਵਸ 19 ਨੂੰ ਸ਼੍ਰੋਮਣੀ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ, ਸੰਤ ਬਾਬਾ ਸਤਨਾਮ ਸਿੰਘ ਖੁਦ ਕਰ ਰਹੇ ਨਿਗਰਾਨੀ

ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ, ਨੰਗਲ ਡੈਮ ਵਿਖੇ 19 ਸਤੰਬਰ ਨੂੰ ਹੋਣ ਵਾਲੇ ਸਾਲਾਨਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ, ਨੰਗਲ ਡੈਮ ਵਿਖੇ 19 ਸਤੰਬਰ ਨੂੰ ਹੋਣ ਵਾਲੇ ਸਾਲਾਨਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ ਨੇ ਅੱਜ ਵਿਸ਼ੇਸ਼ ਤੌਰ ’ਤੇ ਨੰਗਲ ਪਹੁੰਚ ਕੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਇਸ ਮੌਕੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਧਰਮਪਾਲ ਸਿੰਘ, ਸੁਖਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ। ਸਰਬ ਦਿਆਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਵਾਰ ਪਹਿਲੀ ਵਾਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਿਸ਼ਾਲ ਵਾਟਰਪ੍ਰੂਫ਼ ਪੰਡਾਲ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ। ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਪੰਡਾਲ ਦੀ ਤਿਆਰੀ, ਬੈਠਣ ਦੀ ਵਿਵਸਥਾ ਅਤੇ ਹੋਰ ਪ੍ਰਬੰਧਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਦੀ ਵਿਸ਼ੇਸ਼ ਗੱਲ ਇਹ ਹੈ ਕਿ ਸੰਤ ਬਾਬਾ ਸਤਨਾਮ ਸਿੰਘ ਜੀ ਖੁਦ ਦਿਨ-ਰਾਤ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵੀ ਨਿਰੰਤਰ ਜਾਰੀ ਹੈ। 19 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਸੰਗਤਾਂ ਲਈ ਮਾਲਪੂੜਿਆਂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇੱਥੇ ਦੱਸਣ ਯੋਗ ਹੈ ਕਿ ਇਸ ਸਮਾਗਮ ਮੌਕੇ ਪਾਰਕਿੰਗ ਗੁਰਦੁਆਰਾ ਸਾਹਿਬ ਤੋਂ ਹੇਠਾਂ ਗਰਾਉਂਡ ਵਿਚ ਹੋਵੇਗੀ ਅਤੇ ਕੋਈ ਵੀ ਵਾਹਨ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਨਹੀਂ ਆਵੇਗਾ। ਮੈਨੇਜਰ ਸਰਬ ਦਿਆਲ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੇ ਇਸ ਪਵਿੱਤਰ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਅਤੇ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਉਪ ਦਫਤਰ ਤਖ਼ਤਗੜ੍ਹ ਦੇ ਇੰਜ . ਕੁਲਵਿੰਦਰ ਸਿੰਘ ਝੱਜ ਨੂੰ ਐਸ . ਡੀ . ਓ . ਵਜੋਂ ਮਿਲੀ ਤਰੱਕੀ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ। ਪਿੰਡ ਲੋਧ...
Ad Position 24