14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਵਰਕਾਮ ਦਫ਼ਤਰ ਅੱਗੇ ਧਰਨਾ

ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਮੋਟਰਾਂ ਅਤੇ ਘਰੇਲੂ ਬਿਜਲੀ ਦੀ ਸਪਲਾਈ ’ਤੇ ਲਗਾਏ ਜਾ ਰਹੇ ਕੱਟਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਸੀਨੀਅਰ ਐਕਸੀਅਨ ਪਾਵਰਕਾਮ ਸਰਕਲ ਰੂਪਨਗਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੁਰਅਮਨ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਮੋਟਰਾਂ ਅਤੇ ਘਰੇਲੂ ਬਿਜਲੀ ਦੀ ਸਪਲਾਈ ’ਤੇ ਲਗਾਏ ਜਾ ਰਹੇ ਕੱਟਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਸੀਨੀਅਰ ਐਕਸੀਅਨ ਪਾਵਰਕਾਮ ਸਰਕਲ ਰੂਪਨਗਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੁਰਅਮਨ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੁਰਜੀਤ ਸਿੰਘ ਢੇਰ ਅਤੇ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਇਸ ਸਮੇਂ ਪੱਕਣ ਦੇ ਦੌਰ ਵਿਚ ਹੈ ਅਤੇ ਇਸ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ। ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਕਾਰਨ ਝੋਨੇ ਦੇ ਦਾਣੇ ਹੌਲੇ ਪੈਣ ਦਾ ਖ਼ਦਸ਼ਾ ਹੈ, ਜਦਕਿ ਕਿਸਾਨਾਂ ਦੀ ਮੁੱਖ ਫ਼ਸਲ ਗੰਨਾ ਵੀ ਸੁੱਕਣ ਦੀ ਸਥਿਤੀ ਵਿਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਲਈ ਇਹ ਧਰਨਾ ਦਿੱਤਾ ਗਿਆ ਹੈ। ਧਰਨੇ ਨੂੰ ਦਲਜੀਤ ਸਿੰਘ ਚਲਾਕੀ, ਰਣਧੀਰ ਸਿੰਘ ਚੱਕਲ, ਮੋਹਰ ਸਿੰਘ ਖਾਬੜਾ, ਮਾਸਟਰ ਦਲੀਪ ਸਿੰਘ ਘਨੌਲਾ, ਚਰਨ ਸਿੰਘ ਮੁੰਡੀਆਂ, ਜਗਦੀਸ਼ ਚੰਦ ਸਾਬਕਾ ਐਸ.ਡੀ.ਓ., ਵੀਰ ਸਿੰਘ ਬੜਬਾ, ਹਰਮਿੰਦਰ ਸਿੰਘ ਮੱਲਾਂ ਅਤੇ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਰੋਜ਼ਾਨਾ 8 ਤੋਂ 10 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਘਰੇਲੂ ਖਪਤਕਾਰਾਂ ਨੂੰ ਵੀ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ। ਧਰਨੇ ਦੌਰਾਨ ਪਾਵਰਕਾਮ ਸਰਕਲ ਰੂਪਨਗਰ ਦੇ ਐਸ.ਈ. ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਅੱਜ ਤੋਂ ਖੇਤੀਬਾੜੀ ਲਈ ਬਿਜਲੀ ਦੀ ਸਪਲਾਈ 8 ਘੰਟਿਆਂ ਤੋਂ ਘੱਟ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਕਨੀਕੀ ਕਾਰਨਾਂ ਅਤੇ ਅੱਤ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਵਧਣ ਕਰਕੇ ਸਪਲਾਈ ’ਤੇ ਕੱਟ ਲਗਾਉਣੇ ਪਏ ਸਨ, ਪਰ ਅੱਗੇ ਤੋਂ ਖੇਤੀਬਾੜੀ ਲਈ 8 ਘੰਟੇ ਨਿਰੰਤਰ ਬਿਜਲੀ ਸਪਲਾਈ ਦੇਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਕਰਨੈਲ ਸਿੰਘ ਡੂਮਛੇੜੀ, ਭੁਪਿੰਦਰ ਸਿੰਘ ਮੰਡੀਆ, ਬਲਜੀਤ ਸਿੰਘ, ਹਨੀ ਸਿੰਘ ਦੁਮਣਾ, ਮਹਿੰਦਰ ਸਿੰਘ ਢੋਲਣ ਮਾਜਰਾ, ਸੁਖਜੰਤ ਸਿੰਘ ਕੋਟਲੀ, ਜਸਵਿੰਦਰ ਸਿੰਘ ਕਾਈਨੌਰ, ਜਰਨੈਲ ਸਿੰਘ ਸਰਹਾਣਾ ਅਤੇ ਪਰਮਜੀਤ ਸਿੰਘ ਲਠੇੜੀ ਸਮੇਤ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਾਰਗ ਉੱਤੇ ਮਾਈਨਿੰਗ ਵਿਭਾਗ ਵਲੋਂ ਲਗਾਏ ਨਾਕੇ ਦੌਰਾਨ ਵਾਪਰਿਆ ਭਿਆਨਕ ਸੜਕ ਹਾਦਸਾ , ਤਿੰਨ ਜ਼ਖਮੀ ਲੋਕਾਂ ਦੀ ਭੜਕੀ... ਅਗਲੀ ਖ਼ਬਰ ਜ਼ਿਲ੍ਹਾ ਵਾਸੀ ਪਾਈਪ ਰਾਹੀਂ ਕੁਦਰਤੀ ਗੈਸ ਦਾ ਕੁਨੈਕਸ਼ਨ ਲੈਣ ਲਈ ਤੁਰੰਤ ਕਰਨ ਅਪਲਾਈ - ਡੀ . ਸੀ . ਪਾਈਪ ਰਾਹੀਂ ਕੁਦਰਤੀ ਗ...
Ad Position 24