15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਕੋਟਲਾ ਨਿਹੰਗ ਦੇ ਨਗਰ ਖੇੜਾ ਦੀ ਗੋਲਕ ਤੋੜੀ , ਨਸ਼ੇੜੀ ਕਿਸਮ ਦੇ ਲੋਕਾਂ ਨੂੰ ਨੱਥ ਪਾਉਣ ਦੀ ਮੰਗ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਦੇ ਨਗਰ ਖੇੜਾ ਵਿਖੇ ਸੋਮਵਾਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਗੋਲਕ ਤੋੜ ਕੇ ਉਸ ਵਿਚੋਂ ਚੜ੍ਹਾਵੇ ਦੀ ਰਕਮ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ ਇੱਕ ਵਜੇ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ।

Ad Position 21
repet_subhas-goyals [Copy P29]
ਚੋਰਾਂ ਵਲੋਂ ਤੋੜੀ ਗੋਲਕ। 16-09-2026
ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਦੇ ਨਗਰ ਖੇੜਾ ਵਿਖੇ ਸੋਮਵਾਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਗੋਲਕ ਤੋੜ ਕੇ ਉਸ ਵਿਚੋਂ ਚੜ੍ਹਾਵੇ ਦੀ ਰਕਮ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ ਇੱਕ ਵਜੇ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਨਗਰ ਖੇੜਾ ਦੀ ਰੋਜ਼ਾਨਾ ਸੇਵਾ ਕਰਨ ਵਾਲੇ ਪਿੰਡ ਦੇ ਇੱਕ ਸੇਵਾਦਾਰ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ 2 ਵਜੇ ਸੇਵਾ ਲਈ ਪਹੁੰਚਿਆ ਤਾਂ ਗੋਲਕ ਟੁੱਟੀ ਹੋਈ ਸੀ ਅਤੇ ਭਾਨ ਫਰਸ਼ ’ਤੇ ਖਿੱਲਰਿਆ ਪਿਆ ਸੀ, ਜਦਕਿ ਗੋਲਕ ਵਿਚ ਪਿਆ ਬਾਕੀ ਚੜ੍ਹਾਵਾ ਚੋਰੀ ਕੀਤਾ ਜਾ ਚੁੱਕਾ ਸੀ। ਪਿੰਡ ਵਾਸੀ ਗੁਰਮੀਤ ਸਿੰਘ, ਸ਼ੇਰ ਸਿੰਘ, ਬੰਤ ਸਿੰਘ, ਜਸਵਿੰਦਰ ਸਿੰਘ, ਲਖਬੀਰ ਸਿੰਘ ਲੱਖਾ, ਨਛੱਤਰ ਸਿੰਘ ਅਤੇ ਅਜਮੇਰ ਸਿੰਘ ਨੇ ਕਿਹਾ ਕਿ ਇਸ ਵਾਰਦਾਤ ਪਿੱਛੇ ਨਸ਼ੇੜੀ ਕਿਸਮ ਦੇ ਨੌਜਵਾਨਾਂ ਦਾ ਹੱਥ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਕਾਰਨ ਕੁੱਝ ਨੌਜਵਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਹੁਣ ਧਾਰਮਿਕ ਸਥਾਨ ਵੀ ਸੁਰੱਖਿਅਤ ਨਹੀਂ ਰਹੇ। ਪਿੰਡ ਵਾਸੀਆਂ ਨੇ ਕੋਟਲਾ ਨਿਹੰਗ ਦੀ ਪੰਚਾਇਤ ਤੋਂ ਮੰਗ ਕੀਤੀ ਕਿ ਨਸ਼ੇੜੀ ਕਿਸਮ ਦੇ ਨੌਜਵਾਨਾਂ ’ਤੇ ਨਕੇਲ ਕੱਸੀ ਜਾਵੇ ਅਤੇ ਪਿੰਡ ਵਿਚ ਨਸ਼ਿਆਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ ਵਾਸੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਨਸ਼ੇ ਨਾਲ ਜੁੜੀਆਂ ਚੋਰੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ : ਭਗਵੰਤ ਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਰੋਸ ਧਰਨਾ ਅੱਜ
Ad Position 24