ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗਾ ਆਰੰਭ ਡਾ. ਚੀਮਾ ਨੇ ਪ੍ਰਬੰਧਾਂ ਸਬੰਧੀ ਪਾਰਟੀ ਵਰਕਰਾਂ ਦੇ ਨਾਲ ਕੀਤੀ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਪਾਰਟੀ ਵਰਕਰਾਂ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਅਖੀਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਲ ਪ੍ਰਧਾਨਾਂ, ਬਲਾਕ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਇਸ ਮਾਰਚ ਨੂੰ ਸ਼ੁਰੂ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਰਚ ਰਾਹੀਂ ਜਥੇਦਾਰ ਸਾਹਿਬ ਵਲੋਂ ਜਾਤ-ਪਾਤ ਤੋਂ ਉੱਪਰ ਉੱਠਣ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਵਲੋਂ ਇਸ ਯਾਤਰਾ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਮੋਹਨ ਸਿੰਘ ਢਾਹੇ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਗੁਰਦੀਪ ਸਿੰਘ ਬਾਵਾ, ਠੇਕੇਦਾਰ ਗੁਰਵਿੰਦਰ ਸਿੰਘ, ਜਰਨੈਲ ਸਿੰਘ ਗੁੰਬਰ, ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਸਵੀਰ ਸਿੰਘ ਢੇਰ, ਸਤਨਾਮ ਸਿੰਘ ਝੱਜ, ਜਥੇਦਾਰ ਰਾਮ ਸਿੰਘ, ਗੁਰਨਾਮ ਸਿੰਘ ਮਟੌਰ, ਸੁੱਚਾ ਸਿੰਘ ਸਰਸਾ ਨੰਗਲ, ਹਰਦੀਪ ਕੌਰ, ਕਰਮ ਸਿੰਘ, ਪਰਮਜੀਤ ਸਿੰਘ ਬੱਢਲ, ਸੱਜਣ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਬਿੱਲਾ, ਸੋਨੀ ਬੱਢਲ, ਹਰਮੇਸ਼ ਸਿੰਘ ਕਾਨੂੰਗੋ, ਸੁਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਰਕਰ ਮੌਜੂਦ ਸਨ।