ਪਿਛਲੇ ਚਾਰ ਮਹੀਨਿਆਂ ਦੀ ਅਦਾਇਗੀ ਨਾ ਹੋਣ ਕਾਰਨ ਮਿਡ-ਡੇ-ਮੀਲ ਸਕੀਮ ਬੰਦ ਹੋਣ ਕਿਨਾਰੇ
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਜੋ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਉਪਲਬਧ ਕਰਵਾਉਂਦੀ ਹੈ, ਪਿੱਛਲੇ ਚਾਰ ਮਹੀਨਿਆਂ ਦੀ ਲੱਖਾਂ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਰਕੇ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕੀ ਹੈ। ਇਸ ਸਬੰਧੀ ਜੀ ਟੀ ਯੂ ਦੇ ਜ਼ਿਲ੍ਹਾ ਜ/ਸ ਧਰਮਿੰਦਰ ਸਿੰਘ ਭੰਗੂ, ਮਾਸਟਰ ਕਾਡਰ ਦੇ ਸੂਬਾ ਆਗੂ ਬਲਜਿੰਦਰ ਸਿੰਘ ਸ਼ਾਂਤਪੁਰੀ, ਈ.
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਜੋ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਉਪਲਬਧ ਕਰਵਾਉਂਦੀ ਹੈ, ਪਿੱਛਲੇ ਚਾਰ ਮਹੀਨਿਆਂ ਦੀ ਲੱਖਾਂ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਰਕੇ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕੀ ਹੈ। ਇਸ ਸਬੰਧੀ ਜੀ ਟੀ ਯੂ ਦੇ ਜ਼ਿਲ੍ਹਾ ਜ/ਸ ਧਰਮਿੰਦਰ ਸਿੰਘ ਭੰਗੂ, ਮਾਸਟਰ ਕਾਡਰ ਦੇ ਸੂਬਾ ਆਗੂ ਬਲਜਿੰਦਰ ਸਿੰਘ ਸ਼ਾਂਤਪੁਰੀ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੈਂਬੋ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਬਲਵੰਤ ਸਿੰਘ ਕੋਟਲੀ, ਲੈਕਚਰਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਧਨੋਆ, ਬੀ ਐਡ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਪਾਲ ਸਿੰਘ ਖੇੜੀ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਬਰ, ਜੀ.ਟੀ.ਯ.ੂ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਖਾਬੜਾ ਆਦਿ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਮਿਡ-ਡੇ-ਮੀਲ ਦੀ ਕੁਕਿੰਗ ਕਾਸਟ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਕਾਰਨ ਸਕੂਲਾਂ ਦੇ ਅਧਿਆਪਕਾਂ ਦਾ ਦੁਕਾਨਦਾਰਾਂ ਅਤੇ ਸਬਜ਼ੀ ਵਾਲਿਆਂ ਨਾਲ ਲੱਖਾਂ ਰੁਪਏ ਦਾ ਉਧਾਰ ਹੋ ਚੁੱਕਾ ਹੈ। ਦੁਕਾਨਦਾਰਾਂ ਅਤੇ ਸਬਜ਼ੀ ਵਾਲਿਆਂ ਵਲੋਂ ਪਿਛਲੀ ਅਦਾਇਗੀ ਨਾ ਹੋਣ ਕਰਕੇ ਉਧਾਰ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਗਏ ਹਨ ਅਤੇ ਨਾਲ ਹੀ ਵਾਰ-ਵਾਰ ਫੋਨ ਕਰਕੇ ਅਧਿਆਪਕਾਂ ਤੋਂ ਪਿਛਲੀ ਅਦਾਇਗੀ ਦੀ ਮੰਗ ਕਰ ਰਹੇ ਹਨ। ਗੱਲਬਾਤ ਕਰਦਿਆਂ ਦੱਸਿਆ ਕਿ ਵਾਰ-ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਇਸ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਦੁਕਾਨਦਾਰਾਂ ਦੇ ਰਾਸ਼ਨ ਅਤੇ ਸਬਜ਼ੀ ਦਾ ਅਧਿਆਪਕਾਂ ਦੇ ਸਿਰ ਚੜ੍ਹਿਆ ਲੱਖਾਂ ਰੁਪਏ ਦਾ ਉਧਾਰ ਉਹਨਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਹਫ਼ਤੇ ਵਿਚ ਮਿਡ-ਡੇ-ਮੀਲ ਦੀ ਸਤੰਬਰ ਤੱਕ ਦੀ ਅਦਾਇਗੀ ਨਾ ਕੀਤੀ ਤਾਂ ਇਹ ਯੋਜਨਾ ਬੰਦ ਕਰ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅੱਗੇ ਤੋਂ ਦੁਕਾਨਦਾਰਾਂ ਤੋਂ ਉਧਾਰ ਨਹੀਂ ਲੈਣਗੇ ਅਤੇ ਸਰਕਾਰ ਵਲੋਂ ਜਦੋਂ ਤੱਕ ਅਡਵਾਂਸ ਪੈਸੇ ਨਹੀਂ ਆਉਂਦੇ ਉਦੋਂ ਤੱਕ ਸਮਾਨ ਨਹੀਂ ਖਰੀਦਣਗੇ।