ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਵੇਗੀ ਅਹਿਮ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ’ਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ।
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ’ਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੀਟਿੰਗ 16 ਸਤੰਬਰ ਨੂੰ ਸਵੇਰੇ 10:00 ਵਜੇ ਸਥਾਨਕ ਵਿਰਾਸਤ ਏ ਖ਼ਾਲਸਾ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਮੌਕੇ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ 20 ਸਤੰਬਰ 2026 ਤੋਂ ਪਿੰਡਾਂ/ਵਾਰਡਾਂ ਵਿਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ’ਚ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਜ਼ਿਲ੍ਹਾ ਕੋਆਰਡੀਨੇਟਰ, ਜ਼ਿਲ੍ਹਾ ਉਪ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ, ਵਾਰਡ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਸਮੇਤ ਸਮੂਹ ਪਿੰਡਾਂ ਅਤੇ ਵਾਰਡਾਂ ਦੀਆਂ ਕਮੇਟੀਆਂ ਦੇ ਕਨਵੀਨਰ, ਐਕਟਿਵ ਪ੍ਰਧਾਨ ਅਤੇ ਮੈਡੀਕਲ ਬੁਲਾਰੇ ਸ਼ਾਮਲ ਹੋਣਗੇ। ਇਸ ਦੌਰਾਨ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।