16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿਪਸ ਦੇ ਖਿਡਾਰੀਆਂ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ ’ ’ ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ,15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘‘ਖੇਡਾਂ ਵਤਨ ਪੰਜਾਬ ਦੀਆਂ’’ ਸੀਜ਼ਨ 4 ਵਿਚ ਬਲਾਕ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਉੱਤੇ ਹੋਏ ਫੁੱਟਬਾਲ ਖੇਡ ਮੁਕਾਬਲਿਆਂ ਵਿਚ ਪਿਪਸ ਦੇ ਅੰਡਰ-14 ਲੜਕੇ ਅਤੇ ਅੰਡਰ-17 ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ੍ਰੀ ਚਮਕੌਰ ਸਾਹਿਬ,15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘‘ਖੇਡਾਂ ਵਤਨ ਪੰਜਾਬ ਦੀਆਂ’’ ਸੀਜ਼ਨ 4 ਵਿਚ ਬਲਾਕ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਉੱਤੇ ਹੋਏ ਫੁੱਟਬਾਲ ਖੇਡ ਮੁਕਾਬਲਿਆਂ ਵਿਚ ਪਿਪਸ ਦੇ ਅੰਡਰ-14 ਲੜਕੇ ਅਤੇ ਅੰਡਰ-17 ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਅਤੇ ਅੰਡਰ-21 ਲੜਕੀਆਂ ਦੀ ਵਾਲੀਬਾਲ ਟੀਮ ਨੇ ਬਲਾਕ ਪੱਧਰ ਤੇ ਪਹਿਲਾ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਐਮ. ਡੀ. ਸ਼ਿੰਦਰਪਾਲ ਕੌਰ ਅਟਵਾਲ ਨੇ ਜੇਤੂ ਰਹੇ ਸਾਰੇ ਹੀ ਵਿਦਿਆਰਥੀਆਂ ਅਤੇ ਸਕੂਲ ਦੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਹਰ ਵਿਦਿਆਰਥੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਵਿਚ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਹਰ ਵਿਦਿਆਰਥੀ ਦੀ ਜਿੰਦਗੀ ਵਿਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੋਰਿੰਡਾ ਦੇ ਵਾਰਡ ਨੰਬਰ 12 ਦੇ ਵਸਨੀਕ ਪ੍ਰੇਸ਼ਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਅਦਿਤੀ ਸ਼ਰਮਾ ਦੀ ਰਾਸ਼ਟਰ ਪੱਧਰੀ ਵਿਗਿਆਨਕ ਸਿਖਲਾਈ ਲਈ ਚੋਣ
Ad Position 24