ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੋਰਿੰਡਾ ਦੇ ਵਾਰਡ ਨੰਬਰ 12 ਦੇ ਵਸਨੀਕ ਪ੍ਰੇਸ਼ਾਨ
ਮੋਰਿੰਡਾ, 15 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰਬਰ 12 ਵਿਚ ਪਿਛਲੇ ਕਾਫ਼ੀ ਸਮੇਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ, ਗੁਰਟੇਕ ਸਿੰਘ, ਲਵਪ੍ਰੀਤ ਸਿੰਘ, ਸੁਖਵੀਰ ਸਿੰਘ, ਸਾਧੂ ਸਿੰਘ, ਲਾਡੀ, ਬਹਾਦਰ ਸਿੰਘ ਸਹੋਤਾ, ਸਰਬਜੀਤ ਸਿੰਘ, ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਇਹ ਵਾਰਡ ਨੀਵਾਂ ਹੋਣ ਸ਼ਹਿਰ ਦਾ ਸਾਰਾ ਪਾਣੀ ਇੱਥੇ ਇਕੱਤਰ ਹੋ ਜਾਂਦਾ ਹੈ।
ਮੋਰਿੰਡਾ, 15 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰਬਰ 12 ਵਿਚ ਪਿਛਲੇ ਕਾਫ਼ੀ ਸਮੇਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ, ਗੁਰਟੇਕ ਸਿੰਘ, ਲਵਪ੍ਰੀਤ ਸਿੰਘ, ਸੁਖਵੀਰ ਸਿੰਘ, ਸਾਧੂ ਸਿੰਘ, ਲਾਡੀ, ਬਹਾਦਰ ਸਿੰਘ ਸਹੋਤਾ, ਸਰਬਜੀਤ ਸਿੰਘ, ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਇਹ ਵਾਰਡ ਨੀਵਾਂ ਹੋਣ ਸ਼ਹਿਰ ਦਾ ਸਾਰਾ ਪਾਣੀ ਇੱਥੇ ਇਕੱਤਰ ਹੋ ਜਾਂਦਾ ਹੈ। ਬਰਸਾਤੀ ਮੌਸਮ ਦੌਰਾਨ ਪੈਦਲ ਲੰਘਣਾ ਤਾਂ ਇੱਕ ਪਾਸੇ ਇੱਥੇ ਵਾਹਨਾਂ ਵਾਲਿਆਂ ਦਾ ਵੀ ਲੰਘਣਾ ਕਾਫ਼ੀ ਮੁਸ਼ਕਲ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸੀਵਰੇਜ ਦਾ ਪਾਣੀ ਓਵਰਫਲੋਅ ਹੋ ਕੇ ਗਲੀ ਵਿਚ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਮੱਛਰ, ਬਦਬੂ ਤੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਉਹਨਾਂ ਦੱਸਿਆ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀਆਂ ਬੱਸਾਂ ਆਦਿ ਵੀ ਇਸੇ ਰਾਸਤੇ ਰਾਹੀਂ ਆਉਂਦੀਆਂ ਹਨ ਤੇ ਵਿਦਿਆਰਥੀਆਂ ਲਈ ਦਿੱਕਤਾਂ ਪੈਦਾ ਹੋ ਜਾਂਦੀਆਂ ਹਨ। ਵਾਰਡ ਵਾਸੀਆਂ ਵਲੋਂ ਕਈ ਵਾਰ ਸਬੰਧਿਤ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤਾਂ ਕੀਤੀਆਂ ਹਨ, ਪ੍ਰੰਤੂ ਕੋਈ ਕਾਰਵਾਈ ਨਹੀਂ ਹੋਈ। ਉਪਰੋਕਤ ਵਾਰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਵਾਰਡ ਵਿਚ ਮੀਂਹ ਦੇ ਪਾਣੀ ਦੇ ਨਿਕਾਸ ਲਈ ਉੱਚਿਤ ਪ੍ਰਬੰਧ ਕੀਤੇ ਜਾਣ ਤਾਂ ਜੋ ਵਾਰਡ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।