ਸੁਖਵਿੰਦਰ ਸਿੰਘ ਵਿਸਕੀ ਦੀ ਅਗਵਾਈ ਹੇਠ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਚੰਡੀਗੜ੍ਹ ਰਵਾਨਾ
ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਪੰਜਾਬ ਦੇ ਵਿੱਤ ਮੰਤਰੀ ਖ਼ਿਲਾਫ਼ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ। ਸੁਖਵਿੰਦਰ ਸਿੰਘ ਵਿਸਕੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹੇ ਦੇ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪ ਕੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਸਨ।
ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਪੰਜਾਬ ਦੇ ਵਿੱਤ ਮੰਤਰੀ ਖ਼ਿਲਾਫ਼ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ। ਸੁਖਵਿੰਦਰ ਸਿੰਘ ਵਿਸਕੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹੇ ਦੇ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪ ਕੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਵਲੋਂ ਉਨ੍ਹਾਂ ਨੂੰ ਪਹਿਲੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਉਹ ਆਖਰੀ ਦਮ ਤੱਕ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਦਾਦਾ ਜੀ ਨੇ ਵੀ ਕਾਂਗਰਸ ਲਈ ਸ਼ਹਾਦਤ ਦਿੱਤੀ ਸੀ। ਇਸ ਲਈ ਕਾਂਗਰਸ ਦੀ ਸੇਵਾ ਉਨ੍ਹਾਂ ਦੇ ਪਰਿਵਾਰ ਲਈ ਸਿਰਫ਼ ਸਿਆਸੀ ਸਰਗਰਮੀ ਨਹੀਂ, ਸਗੋਂ ਇੱਕ ਵਿਰਾਸਤ ਹੈ। ਵਿਸਕੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਆਉਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦੇ ਘਿਰਾਓ ਲਈ ਕੱਢੇ ਗਏ ਕਾਫਲੇ ਵਿਚ ਵੀ ਉਹ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦਾ ਧਰਨਾ ਬੇਹੱਦ ਸਫਲ ਰਿਹਾ, ਜਿਸ ਵਿਚ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਕਜੁੱਟ ਹੋ ਕੇ ਧਰਨੇ ਵਿਚ ਸ਼ਾਮਲ ਹੋਈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰੇਗੀ ਅਤੇ ਸੂਬੇ ਵਿਚ ਸਰਕਾਰ ਬਣਾ ਕੇ ਲੋਕਾਂ ਦੀ ਸੇਵਾ ਕਰੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।