15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਥੇਦਾਰ ਔਲਖ ਨੇ ਬਜਰੂੜ ਦੇ ਛਿੰਝ ਮੇਲੇ ’ ਚ ਕੀਤੀ ਵਿਸ਼ੇਸ਼ ਤੌਰ ’ ਤੇ ਸ਼ਮੂਲੀਅਤ

ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਔਲਖ ਨੇ ਪਿੰਡ ਬਜਰੂੜ ਵਿਖੇ ਕਰਵਾਏ ਗਏ ਛਿੰਝ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੇ ਜੌਹਰ ਵੇਖਦਿਆਂ ਛਿੰਝ ਮੇਲੇ ਦਾ ਆਨੰਦ ਮਾਣਿਆ ਅਤੇ ਮੇਲਾ ਪ੍ਰਬੰਧਕਾਂ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

Ad Position 21
repet_subhas-goyals [Copy P29]
ਕੁਸ਼ਤੀ ਸ਼ੁਰੂ ਕਰਵਾਉਣ ਮੌਕੇ ਜਥੇ ਜਰਨੈਲ ਸਿੰਘ ਔਲਖ। ਤਸਵੀਰ: ਰਾਜੇਸ਼ ਚੌਧਰੀ। 16-09-2026
ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਔਲਖ ਨੇ ਪਿੰਡ ਬਜਰੂੜ ਵਿਖੇ ਕਰਵਾਏ ਗਏ ਛਿੰਝ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੇ ਜੌਹਰ ਵੇਖਦਿਆਂ ਛਿੰਝ ਮੇਲੇ ਦਾ ਆਨੰਦ ਮਾਣਿਆ ਅਤੇ ਮੇਲਾ ਪ੍ਰਬੰਧਕਾਂ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਜਥੇ ਔਲਖ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਲੱਗਣ ਵਾਲੇ ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਦਾ ਅਹਿਮ ਹਿੱਸਾ ਹਨ। ਅਜਿਹੇ ਮੇਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀ ਰਵਾਇਤੀ ਖੇਡ ਹੈ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਸਾਰਿਆਂ ਨੂੰ ਰਲ ਮਿਲ ਕੇ ਸਹਿਯੋਗ ਕਰਨਾ ਚਾਹੀਦਾ। ਛਿੰਝ ਮੇਲੇ ਦੌਰਾਨ ਵੱਖ-ਵੱਖ ਥਾਵਾਂ ਤੋਂ ਪਹੁੰਚੇ ਪਹਿਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ, ਜਿਸ ਦਾ ਮੇਲਾ ਦੇਖਣ ਲਈ ਪਹੁੰਚੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਪਹਿਲਵਾਨਾਂ ਦੇ ਦਿਲਚਸਪ ਮੁਕਾਬਲਿਆਂ ਦੌਰਾਨ ਦਰਸ਼ਕਾਂ ਵਲੋਂ ਤਾੜੀਆਂ ਮਾਰ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਨਿੰਦੀ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਲੰਬੜਦਾਰ ਅਤੇ ਛਿੰਝ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਮੀਆਂਪੁਰ ਅਤੇ ਬਰਦਾਰ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 9 ਲੱਖ ਦੀ ਗ੍ਰਾਂਟ ਦੇ ਚੈੱਕ ਸੌਂਪੇ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ ਚ ਹੈਂਡਬਾਲ ਕਲੱਬ ਮੋਰਿੰਡਾ ਨੇ ਜਿੱਤੇ 8 ਸੋਨੇ ਦੇ ਤਗਮੇ
Ad Position 24