15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

1500 ਤੋਂ ਪਾਰ ਹੋਈ ਐਨ . ਐਫ . ਐਲ . ਸੇਵਾ ਮੁਕਤ ਕਰਮਚਾਰੀਆਂ ਦੀ ਤਾਕਤ

ਨੰਗਲ, 15 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਐਨ. ਐਫ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਨੰਗਲ, 15 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਐਨ.ਐਫ.ਐਲ. ਨਵਾਂ ਨੰਗਲ ਸਮੇਤ ਵੱਖ-ਵੱਖ ਯੂਨਿਟਾਂ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਹਿਤਾਂ ਲਈ ਸਰਗਰਮ ਐਨ.ਐਫ.ਐਲ. ਐਕਸ-ਐਂਪਲਾਇਜ਼ ਵੈੱਲਫੇਅਰ ਐਸੋਸੀਏਸ਼ਨ ਨੇ ਮੈਂਬਰਸ਼ਿਪ ਦੇ ਮਾਮਲੇ ਵਿਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ 1500 ਮੈਂਬਰਾਂ ਦਾ ਅੰਕੜਾ ਪਾਰ ਕਰ ਲਿਆ ਹੈ। ਐਸੋਸੀਏਸ਼ਨ ਵਲੋਂ ਸੇਵਾਮੁਕਤੀ ਤੋਂ ਬਾਅਦ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯੋਗ ਮਾਰਗ ਦਰਸ਼ਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਐਮ.ਜੀ. ਗੋਰਬ ਦੀ ਅਗਵਾਈ ਹੇਠ ਨੰਗਲ, ਬਠਿੰਡਾ, ਪਾਣੀਪਤ, ਮਾਰਕੀਟਿੰਗ ਅਤੇ ਵਿਜੇਪੁਰ ਯੂਨਿਟਾਂ ਨਾਲ ਸਬੰਧਤ ਸੇਵਾਮੁਕਤ ਕਰਮਚਾਰੀਆਂ ਨੂੰ ਇੱਕਜੁੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਵੱਖ-ਵੱਖ ਯੂਨਿਟਾਂ ਵਿਚ ਮੀਤ ਪ੍ਰਧਾਨਾਂ ਅਤੇ ਸਕੱਤਰਾਂ ਦੀਆਂ ਟੀਮਾਂ ਗਠਿਤ ਕਰਕੇ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦਾ ਸੰਕਲਪ ਲਿਆ ਗਿਆ ਹੈ। ਇਸ ਸਬੰਧੀ ਨੰਗਲ ਵਿਖੇ ਮੀਤ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਐਡਵੋਕੇਟ ਐਮ.ਜੀ. ਗੋਰਬ ਅਤੇ ਉਨ੍ਹਾਂ ਦੀ ਟੀਮ ਨੂੰ 1500 ਮੈਂਬਰ ਬਣਾਉਣ ’ਤੇ ਵਧਾਈ ਦਿੱਤੀ ਗਈ। ਵਾਲੀਆ ਨੇ ਕਿਹਾ ਕਿ ਵੱਧ ਤੋਂ ਵੱਧ ਸੇਵਾਮੁਕਤ ਕਰਮਚਾਰੀਆਂ ਨੂੰ ਐਸੋਸੀਏਸ਼ਨ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀਐਫ ਦੀ ਹਾਇਰ ਪੈਨਸ਼ਨ ਲਾਗੂ ਕਰਵਾਉਣ ਸਮੇਤ ਸੇਵਾਮੁਕਤ ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਹੋਰ ਮਜ਼ਬੂਤੀ ਨਾਲ ਜਾਰੀ ਰਹੇਗਾ। ਉਨ੍ਹਾਂ ਨਵਾਂ ਨੰਗਲ ਯੂਨਿਟ ਤੋਂ ਸੇਵਾਮੁਕਤ ਕਰਮਚਾਰੀਆਂ ਨੂੰ ਐਸੋਸੀਏਸ਼ਨ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਹਰੀ ਰਾਮ, ਸਤਬੀਰ ਸਿੰਘ, ਕਰਮ ਸਿੰਘ, ਰਾਜ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੀਂ ਅਬਾਦੀ ’ ਚ ਵਿਧਾਇਕ ਦਿਨੇਸ਼ ਚੱਢਾ ਦੀ ਲੋਕ ਮਿਲਣੀ , ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਪੀ . ਐਮ . ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਅਧਿਕਾਰੀਆਂ ਵਲੋਂ ਅਚਨਚੇਤ ਦੌਰਾ
Ad Position 24