15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਵੀਂ ਅਬਾਦੀ ’ ਚ ਵਿਧਾਇਕ ਦਿਨੇਸ਼ ਚੱਢਾ ਦੀ ਲੋਕ ਮਿਲਣੀ , ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨੂਰਪੁਰ ਬੇਦੀ, 15 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨਵੀ ਅਬਾਦੀ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ, ਜਿਸ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਦੇ ਸਾਹਮਣੇ ਰੱਖੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਨੂਰਪੁਰ ਬੇਦੀ, 15 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨਵੀ ਅਬਾਦੀ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ, ਜਿਸ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਦੇ ਸਾਹਮਣੇ ਰੱਖੀਆਂ। ਵਿਧਾਇਕ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਹਰ ਮਾਮਲੇ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਲੋਕ ਮਿਲਣੀ ਦੌਰਾਨ ਕਈ ਲੋਕਾਂ ਵਲੋਂ ਆਪਣੇ ਨਿੱਜੀ ਅਤੇ ਸਾਂਝੇ ਮਸਲੇ ਵੀ ਵਿਧਾਇਕ ਦੇ ਧਿਆਨ ਵਿਚ ਲਿਆਂਦੇ ਗਏ। ਵਿਧਾਇਕ ਦਿਨੇਸ਼ ਚੱਢਾ ਨੇ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਵਲੋਂ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਬਾਕੀ ਮਸਲਿਆਂ ਨੂੰ ਵੀ ਜਲਦ ਹੱਲ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਇਸ ਕਾਰਨ ਲੋਕਾਂ ਨੇ ਵੀ ਮੌਕੇ ’ਤੇ ਹੀ ਆਪਣੀਆਂ ਸਮੱਸਿਆਵਾਂ ਸੁਣੇ ਜਾਣ ਅਤੇ ਉਨ੍ਹਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ’ਤੇ ਸੰਤੁਸ਼ਟੀ ਪ੍ਰਗਟਾਈ। ਇਹ ਵਿਸ਼ੇਸ਼ ਪ੍ਰੋਗਰਾਮ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਵਲੋਂ ਕਰਵਾਇਆ ਗਿਆ। ਇਸ ਮੌਕੇ ਨੂਰਪੁਰ ਬੇਦੀ ਦੀ ਸਮੁੱਚੀ ਪੰਚਾਇਤ ਅਤੇ ਸਰਪੰਚ ਨਿਰਮਲਾ ਦੇਵੀ ਵੀ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ, ਮਾਸਟਰ ਰਾਮ ਸਿੰਘ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਆਰ. ਕੇ. ਰਾਜਾ, ਹੈਪੀ ਭੰਗਲ ਅਤੇ ਚੌਧਰੀ ਬਲਵੀਰ ਟੇਡੇਵਾਲ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਂਝਲਾ ਵਿਖੇ ਨਸ਼ਿਆਂ ਵਿਰੁੱਧ ਕਰਵਾਈ ਲੋਕ ਮਿਲਣੀ ਮੀਟਿੰਗ ਅਗਲੀ ਖ਼ਬਰ 1500 ਤੋਂ ਪਾਰ ਹੋਈ ਐਨ . ਐਫ . ਐਲ . ਸੇਵਾ ਮੁਕਤ ਕਰਮਚਾਰੀਆਂ ਦੀ ਤਾਕਤ
Ad Position 24