ਪਿੰਡ ਕਾਂਝਲਾ ਵਿਖੇ ਨਸ਼ਿਆਂ ਵਿਰੁੱਧ ਕਰਵਾਈ ਲੋਕ ਮਿਲਣੀ ਮੀਟਿੰਗ
ਮੋਰਿੰਡਾ, 15 ਸਤੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ ਦੀ ਅਗਵਾਈ ਪਿੰਡ ਕਾਂਝਲਾ ਵਿਖੇ ਲੋਕ ਮਿਲਣੀ ਮੀਟਿੰਗ ਕਰਵਾਈ ਗਈ। ਜਿਸ ਵਿਚ ਹਲਕੇ ਦੇ ਲੋਕਾਂ ਨਾਲ ਨਸ਼ਿਆਂ ਦੀ ਸਮੱਸਿਆ ਅਤੇ ਇਸਨੂੰ ਖਤਮ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਮੋਰਿੰਡਾ, 15 ਸਤੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ ਦੀ ਅਗਵਾਈ ਪਿੰਡ ਕਾਂਝਲਾ ਵਿਖੇ ਲੋਕ ਮਿਲਣੀ ਮੀਟਿੰਗ ਕਰਵਾਈ ਗਈ। ਜਿਸ ਵਿਚ ਹਲਕੇ ਦੇ ਲੋਕਾਂ ਨਾਲ ਨਸ਼ਿਆਂ ਦੀ ਸਮੱਸਿਆ ਅਤੇ ਇਸਨੂੰ ਖਤਮ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਲੋਕ ਮਿਲਣੀ ਮੀਟਿੰਗ ਦੌਰਾਨ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਲਈ ਤਸਕਰਾਂ ਖਿਲਾਫ ਲਾਮਬੰਦ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਸਭ ਨੂੰ ਮਿਲ ਜੁਲ ਕੇ ਸਹਿਯੋਗ ਕਰਨ ਦੀ ਜਰੂਰਤ ਹੈ। ਇਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅਵਿੰਦਰ ਸਿੰਘ ਰਾਜੂ ਦੀ ਨਿਰਦੇਸ਼ਨਾ ਹੇਠ ਨਾਟਕ ‘ਦਮ ਤੋੜਦੇ ਰਿਸ਼ਤੇ’ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਬਿੰਦਰ ਸਿੰਘ ਰੱਬੀ ਲੈਕਚਰਾਰ, ਕੁਲਵਿੰਦਰ ਸਿੰਘ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ, ਪੁਨੀਤ ਬਾਂਸਲ ਤਹਿਸੀਲਦਾਰ ਮੋਰਿੰਡਾ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਗੁਰਜੀਤ ਸਿੰਘ, ਬੀ.ਡੀ.ਓ. ਅਜੈਬ ਸਿੰਘ, ਲੈਨਿਨ ਗਰਗ, ਗੁਰਬਖਸ਼ਨ ਸਿੰਘ, ਮੈਡਮ ਹਰਪਾਲ ਕੌਰ, ਜਸਪ੍ਰੀਤ ਸਿੰਘ ਕਲਸੀ, ਹਰਪ੍ਰੀਤ ਸਿੰਘ, ਜਗਜੋਤ ਸਿੰਘ ਸਟੈਨੋ, ਅਮਨਦੀਪ ਸਿੰਘ ਮਾਂਗਟ, ਜਗਪਾਲ ਸਿੰਘ ਜੌਲੀ ਪ੍ਰਧਾਨ, ਅੰਮ੍ਰਿਤਪਾਲ ਸਿੰਘ ਖੱਟੜਾ, ਹਰਜਿੰਦਰ ਸਿੰਘ ਛਿੱਬਰ, ਹਰਜੀਤ ਸਿੰਘ ਸੋਢੀ, ਰੁਪਿੰਦਰ ਸਿੰਘ ਭਿਚਰਾ, ਕੁਲਦੀਪ ਸਿੰਘ ਖੇੜੀ, ਅਮਰ ਸਿੰਘ ਸੋਲਖੀਆਂ, ਸੱਜਣ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਹੈਪੀ, ਅਜਮੇਰ ਸਿੰਘ, ਬਲਬੀਰ ਸਿੰਘ, ਕਰਮਜੀਤ ਸਿੰਘ, ਹਿੰਮਤ ਸਿੰਘ ਆਦਿ ਮੌਜੂਦ ਸਨ।