ਪਹਿਲੀ ਵਾਰ 12.5 ਕਰੋੜ ਦੀ ਲਾਗਤ ਨਾਲ ਬਣ ਰਹੀ ਕਾਹਨਪੁਰ ਖੂਹੀ - ਖੇੜਾ ਕਲਮੋਟ ਸੜਕ ਦਾ ਕੰਮ ਬਰਸਾਤ ਮਗਰੋਂ ਮੁੜ ਹੋਵੇਗਾ ਸ਼ੁਰੂ - ਮਨਜੀਤ ਬੂਥਗੜ੍ਹ
ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਚੇਅਰਮੈਨ ਦੇ ਪਤੀ ਮਨਜੀਤ ਬੂਥਗੜ੍ਹ ਨੇ ਕਿਹਾ ਕਿ ਕਾਹਨਪੁਰ ਖੂਹੀ ਤੋਂ ਖੇੜਾ ਕਲਮੋਟ ਨੂੰ ਜੋੜਨ ਵਾਲੀ ਅਹਿਮ ਸੜਕ ਦਾ ਨਿਰਮਾਣ ਕਾਰਜ ਬਰਸਾਤ ਦਾ ਮੌਸਮ ਖ਼ਤਮ ਹੁੰਦੇ ਹੀ ਜੰਗੀ ਪੱਧਰ ’ਤੇ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 12.
ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਚੇਅਰਮੈਨ ਦੇ ਪਤੀ ਮਨਜੀਤ ਬੂਥਗੜ੍ਹ ਨੇ ਕਿਹਾ ਕਿ ਕਾਹਨਪੁਰ ਖੂਹੀ ਤੋਂ ਖੇੜਾ ਕਲਮੋਟ ਨੂੰ ਜੋੜਨ ਵਾਲੀ ਅਹਿਮ ਸੜਕ ਦਾ ਨਿਰਮਾਣ ਕਾਰਜ ਬਰਸਾਤ ਦਾ ਮੌਸਮ ਖ਼ਤਮ ਹੁੰਦੇ ਹੀ ਜੰਗੀ ਪੱਧਰ ’ਤੇ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 12.5 ਕਰੋੜ ਰੁਪਏ ਦੀ ਲਾਗਤ ਨਾਲ ਪਹਿਲੀ ਵਾਰ ਇਸ ਸੜਕ ਦਾ ਨਿਰਮਾਣ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਮਨਜੀਤ ਬੂਥਗੜ੍ਹ ਨੇ ਕਿਹਾ ਕਿ ਇਹ ਸੜਕ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਸ ਸੜਕ ’ਤੇ ਘੱਟ ਰਕਮ ਖਰਚ ਹੋਣ ਕਾਰਨ ਇਹ ਜ਼ਿਆਦਾ ਸਮਾਂ ਟਿਕ ਨਹੀਂ ਸਕੀ। ਇਸ ਵਾਰ ਵੱਡੇ ਬਜਟ ਨਾਲ ਸੜਕ ਨੂੰ ਬਿਹਤਰ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਸੀ, ਪਰ ਮੌਜੂਦਾ ਬਰਸਾਤੀ ਮੌਸਮ ਕਾਰਨ ਇਸ ਨੂੰ ਅਸਥਾਈ ਤੌਰ ’ਤੇ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਸੜਕ ਬਣਾਉਣ ਨਾਲ ਮਿੱਟੀ ਅਤੇ ਬੇਸ ਵਿਚ ਨਮੀ ਰਹਿਣ ਕਾਰਨ ਕੰਮ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਸੜਕ ਦੇ ਜਲਦੀ ਖਰਾਬ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਮੌਸਮ ਸਾਫ਼ ਹੋਣ ਉਪਰੰਤ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਇਸ ਸੜਕ ਲਈ 12.5 ਕਰੋੜ ਰੁਪਏ ਦੀ ਵੱਡੀ ਰਕਮ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਟਿਕਾਊ ਅਤੇ ਬਿਹਤਰ ਸੜਕੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਬੂਥਗੜ੍ਹ ਨੇ ਸੜਕ ਦੇ ਮੁੱਦੇ ’ਤੇ ਬਿਆਨਬਾਜ਼ੀ ਕਰਨ ਵਾਲੇ ਵਿਰੋਧੀਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੁੱਝ ਲੋਕ ਵਿਕਾਸ ਦੇ ਕੰਮ ਨੂੰ ਸਿਆਸੀ ਮੁੱਦਾ ਬਣਾਕੇ ਗੰਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅੱਜ ਸੜਕ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉਹ ਇਹ ਵੀ ਦੱਸਣ ਕਿ ਜਦੋਂ ਉਨ੍ਹਾਂ ਕੋਲ ਸੱਤਾ ਅਤੇ ਅਹੁਦੇ ਸਨ, ਉਸ ਸਮੇਂ ਇਸ ਸੜਕ ਦੀ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਕੀ ਠੋਸ ਕਦਮ ਚੁੱਕੇ ਸਨ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਵਿਕਾਸ ਨਹੀਂ ਹੁੰਦਾ, ਇਸ ਲਈ ਸਰਕਾਰ ਨੂੰ ਬਜਟ ਵੀ ਦੇਣਾ ਪੈਂਦਾ ਹੈ ਅਤੇ ਜ਼ਮੀਨੀ ਪੱਧਰ ’ਤੇ ਕੰਮ ਵੀ ਕਰਨਾ ਪੈਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਬਿਆਨਾਂ ਦੀ ਬਜਾਏ ਵਿਕਾਸ ਕਾਰਜਾਂ ਦੀ ਜ਼ਮੀਨੀ ਹਕੀਕਤ ਨੂੰ ਦੇਖਣ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।