17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਾ ਮੁਕਤ ਯਾਤਰਾ ਲਈ ਭਾਜਪਾ ਵਲੋਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ ( ਜੇ. ਐਸ.

Ad Position 21
No active advertisement
ਅਜੀਤ ਡੈਸਕ 17-09-2026
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ ( ਜੇ.ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਟੀਮ, ਪਾਰਟੀ ਅਹੁਦੇਦਾਰਾਂ ਅਤੇ ਮੰਡਲ ਪ੍ਰਧਾਨਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਯਾਤਰਾ ਦੇ ਰੂਟ, ਪ੍ਰੋਗਰਾਮਾਂ ਅਤੇ ਪਾਰਟੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ‘ਨਸ਼ਾ ਮੁਕਤ ਯਾਤਰਾ’ 18 ਸਤੰਬਰ ਨੂੰ ਮਾਧੋਪੁਰ ਵਿਖੇ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬੁੱਤ ਤੋਂ ਸ਼ੁਰੂ ਹੋਵੇਗੀ ਅਤੇ ਇਸ ਦੀ ਸ਼ੁਰੂਆਤ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਕਰਨਗੇ। ਉਨ੍ਹਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ ਚੱਲਣ ਵਾਲੀ ਯਾਤਰਾ ਪੰਜਵੇਂ ਅਤੇ ਛੇਵੇਂ ਦਿਨ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਖੇਤਰ ਵਿਚ ਪਹੁੰਚੇਗੀ। ਉਨ੍ਹਾਂ ਅਨੁਸਾਰ ਪੰਜਾਬ ਵਿਚ ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ 30 ਸਤੰਬਰ ਨੂੰ ਜਲੰਧਰ ਵਿਚ ਸਮਾਪਤ ਹੋਣਗੀਆਂ। ਜਲੰਧਰ ਵਿਚ ਹੋਣ ਵਾਲੀ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਦਿਆਂ ਬਰਾੜ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੱਕ ਨਸ਼ਿਆਂ ਦਾ ਪ੍ਰਭਾਵ ਪਹੁੰਚ ਚੁੱਕਾ ਹੈ। ਉਨ੍ਹਾਂ ਸੁਲਤਾਨਪੁਰ ਲੋਧੀ, ਜਗਰਾਉਂ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ’ਤੇ ਲਗਾਏ ਜਾਂਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਬਰਾੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕੌਮੀ ਮਾਰਗਾਂ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਏਅਰਪੋਰਟ ਕਨੈਕਟੀਵਿਟੀ, ਰੇਲਵੇ ਫਰੇਟ ਕੋਰੀਡੋਰ, ਰੇਲਵੇ ਸਟੇਸ਼ਨਾਂ ਦੇ ਵਿਕਾਸ ਅਤੇ ਭਨੂਪਲੀ-ਸ੍ਰੀ ਆਨੰਦਪੁਰ ਸਾਹਿਬ ਰੇਲਵੇ ਲਾਈਨ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਰਜ਼ਾ ਲੈ ਕੇ ਇਸ਼ਤਿਹਾਰਬਾਜ਼ੀ ’ਤੇ ਪੈਸਾ ਖਰਚ ਕਰ ਰਹੀ ਹੈ ਅਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਅਮਨ-ਕਾਨੂੰਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸੂਬੇ ਵਿਚ ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਪੁਲੀਸ ਥਾਣਿਆਂ ਅਤੇ ਡੀ.ਜੀ.ਪੀ. ਦਫ਼ਤਰ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਮੀਟਿੰਗ ਵਿਚ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਰਾਜੇਸ਼ ਚੌਧਰੀ, ਡਾ: ਪਰਮਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਨੌਜਵਾਨ ਭਾਜਪਾ ਆਗੂ ਕਰਨਵੀਰ ਸਿੰਘ ਭੰਗੂ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਐਡਵੋਕੇਟ ਨਿਪੁੰਨ ਸੋਨੀ, ਪ੍ਰਦੀਪ ਕੋਟਲਾ, ਅਮਰ ਸੋਢੀ, ਰਣਜੀਤ ਸਿੰਘ ਲੱਕੀ, ਹਰਮਨਜੀਤ ਸਿੰਘ ਪ੍ਰਿੰਸ, ਮੋਹਿਤ ਸ਼ਰਮਾ, ਡਾਕਟਰ ਜੀਵਨ, ਵਰਿੰਦਰ ਵਿੱਕੀ, ਤਰਸੇਮ ਲਾਲ ਪਿੰਕੀ, ਅਨਿਲ ਸ਼ਰਮਾ ਨੰਗਲ, ਕ੍ਰਿਸ਼ਨ ਕੁਮਾਰ ਅੱਤਰੀ, ਅਮਰੀਕ ਸਿੰਘ ਸਹੋਟਾ, ਅੰਮ੍ਰਿਤ ਲਾਲ ਘੋਗਾ, ਅਨਿਲ ਸ਼ਰਮਾ, ਗੁਰਚਰਨ ਸਿੰਘ ਸ਼ਾਦੀ, ਦਲਜੀਤ ਸਿੰਘ ਮਾਂਗੇਵਾਲ, ਰਵੀ ਧਿਮਾਨ, ਬਾਲ ਕ੍ਰਿਸ਼ਨ ਸ਼ਰਮਾ ਅਤੇ ਬਲਬੀਰ ਸਿੰਘ ਕੋਹਲ਼ੀ ਸਮੇਤ ਹੋਰ ਪਾਰਟੀ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਫਰਿਆਦ ਦੇਣ ਪੁੱਜੇ ਕਰਨੈਲ ਸਿੰਘ ਨੂੰ ਥਾਣੇ ਬਿਠਾਈ ਰੱਖਿਆ ਅਗਲੀ ਖ਼ਬਰ ਉੁਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਨੇ ਮੰਗਾਂ ਸੰਬੰਧੀ ਰੋਸ ਮਾਰਚ ਕਰ ਕੇ ਐਸ . ਡੀ . ਐਮ . ਨੂੰ ਦਿੱਤਾ ਮੰਗ ਪੱਤਰ
Ad Position 24