17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁੱਖ ਮੰਤਰੀ ਨੂੰ ਫਰਿਆਦ ਦੇਣ ਪੁੱਜੇ ਕਰਨੈਲ ਸਿੰਘ ਨੂੰ ਥਾਣੇ ਬਿਠਾਈ ਰੱਖਿਆ

ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸਤੀ)-ਰੂਪਨਗਰ ਨੇੜਲੇ ਪਿੰਡ ਰਸੂਲਪੁਰ ਦੇ ਵਸਨੀਕ ਕਰਨੈਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਆਪਣੇ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਨਾ ਮਿਲਣ ਸਬੰਧੀ ਆਪਣੀ ਫਰਿਆਦ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾਉਣ ਲਈ ਉਹ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਜਿੰਦਵੜੀ ਵਿਖੇ ਪੁੱਜੇ ਸਨ, ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਉੱਥੋਂ ਲੈ ਕੇ ਅਨੰਦਪੁਰ ਸਾਹਿਬ ਥਾਣੇ ਵਿਚ ਕਈ ਘੰਟਿਆਂ ਤੱਕ ਬਿਠਾ ਕੇ ਰੱਖਿਆ ਅਤੇ ਪ੍ਰੋਗਰਾਮ ਸਮਾਪਤ ਹੋਣ ਤੋਂ ਬਾਅਦ ਬੱਸ ਰਾਹੀਂ ਘਰ ਭੇਜ ਦਿੱਤਾ।

Ad Position 21
No active advertisement
ਅਜੀਤ ਉਪ ਦਫਤਰ ’ਚ ਆਪਣੀ ਹੱਡ ਬੀਤੀ ਦੱਸ ਰਹੇ ਕਰਨੈਲ ਸਿੰਘ। 17-09-2026
ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸਤੀ)-ਰੂਪਨਗਰ ਨੇੜਲੇ ਪਿੰਡ ਰਸੂਲਪੁਰ ਦੇ ਵਸਨੀਕ ਕਰਨੈਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਆਪਣੇ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਨਾ ਮਿਲਣ ਸਬੰਧੀ ਆਪਣੀ ਫਰਿਆਦ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾਉਣ ਲਈ ਉਹ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਜਿੰਦਵੜੀ ਵਿਖੇ ਪੁੱਜੇ ਸਨ, ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਉੱਥੋਂ ਲੈ ਕੇ ਅਨੰਦਪੁਰ ਸਾਹਿਬ ਥਾਣੇ ਵਿਚ ਕਈ ਘੰਟਿਆਂ ਤੱਕ ਬਿਠਾ ਕੇ ਰੱਖਿਆ ਅਤੇ ਪ੍ਰੋਗਰਾਮ ਸਮਾਪਤ ਹੋਣ ਤੋਂ ਬਾਅਦ ਬੱਸ ਰਾਹੀਂ ਘਰ ਭੇਜ ਦਿੱਤਾ। ਕਰਨੈਲ ਸਿੰਘ ਅਨੁਸਾਰ ਉਨ੍ਹਾਂ ਦਾ ਵੱਡਾ ਪੁੱਤਰ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਪੁਲਿਸ ਵਿਚ ਭਰਤੀ ਹੋਣ ਲਈ ਚੱਲੀ ਪ੍ਰਕਿਰਿਆ ਵਿਚ ਸ਼ਾਮਲ ਹੋਇਆ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਪੁੱਤਰ ਨੇ ਲੋੜੀਂਦੇ ਟੈਸਟ ਪਾਸ ਕੀਤੇ ਅਤੇ ਇੰਟਰਵਿਊ ਸਮੇਤ ਭਰਤੀ ਪ੍ਰਕਿਰਿਆ ਦੇ ਕਈ ਪੜਾਅ ਪੂਰੇ ਕਰ ਲਏ ਸਨ, ਪਰ ਕੋਟੇ ਨਾਲ ਸਬੰਧਤ ਕਿਸੇ ਤਕਨੀਕੀ ਦਸਤਾਵੇਜ਼ ਜਾਂ ਖਾਮੀ ਕਾਰਨ ਉਸ ਦੀ ਨਿਯੁਕਤੀ ਅੱਗੇ ਨਹੀਂ ਵਧ ਸਕੀ। ਕਰਨੈਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਪਿਛਲੇ ਚਾਰ-ਪੰਜ ਸਾਲਾਂ ਤੋਂ ਵੱਖ-ਵੱਖ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁੱਤਰ ਇਸ ਸਮੇਂ ਲੁਧਿਆਣਾ ਵਿਚ ਨਿੱਜੀ ਨੌਕਰੀ ਕਰ ਰਿਹਾ ਹੈ, ਪਰ ਕਿਉਂਕਿ ਉਸ ਦੀ ਪੁਲਿਸ ਭਰਤੀ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਸੀ, ਇਸ ਲਈ ਉਹ ਚਾਹੁੰਦੇ ਹਨ ਕਿ ਜੇਕਰ ਕੋਈ ਤਕਨੀਕੀ ਖਾਮੀ ਹੈ ਤਾਂ ਸਰਕਾਰ ਉਸ ਦਾ ਹੱਲ ਕਰਵਾਏ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਪਤਾ ਲੱਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਨੰਦਪੁਰ ਸਾਹਿਬ ਹਲਕੇ ਦੇ ਨੇੜਲੇ ਪਿੰਡ ਜਿੰਦਵੜੀ ਵਿਖੇ ਆ ਰਹੇ ਹਨ। ਇਸ ਲਈ ਉਹ ਇਸ ਉਮੀਦ ਨਾਲ ਉੱਥੇ ਪੁੱਜੇ ਕਿ ਆਪਣੀ ਆਖਰੀ ਫਰਿਆਦ ਮੁੱਖ ਮੰਤਰੀ ਤੱਕ ਸਿੱਧੀ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਉਹ ਮੁੱਖ ਮੰਤਰੀ ਨੂੰ ਆਪਣੀ ਸਮੱਸਿਆ ਦੱਸ ਦਿੰਦੇ ਤਾਂ ਘੱਟੋ-ਘੱਟ ਉਨ੍ਹਾਂ ਨੂੰ ਇਹ ਪਛਤਾਵਾ ਨਾ ਰਹਿੰਦਾ ਕਿ ਉਨ੍ਹਾਂ ਨੇ ਕੋਸ਼ਿਸ਼ ਨਹੀਂ ਕੀਤੀ। ਕਰਨੈਲ ਸਿੰਘ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਬਜਾਏ ਪੁਲਿਸ ਮੁਲਾਜ਼ਮਾਂ ਵਲੋਂ ਉੱਥੋਂ ਲੈ ਜਾ ਕੇ ਅਨੰਦਪੁਰ ਸਾਹਿਬ ਥਾਣੇ ਵਿਚ ਦੁਪਹਿਰ ਤੋਂ ਸ਼ਾਮ ਤੱਕ ਬਿਠਾ ਕੇ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਕਥਿਤ ਤੌਰ ’ਤੇ ਸਖ਼ਤੀ ਕੀਤੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਅਨੁਸਾਰ ਮੁੱਖ ਮੰਤਰੀ ਦਾ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਸ਼ਾਮ ਕਰੀਬ ਪੌਣੇ ਸੱਤ ਵਜੇ ਉਨ੍ਹਾਂ ਨੂੰ ਥਾਣੇ ਤੋਂ ਛੱਡਿਆ ਗਿਆ ਅਤੇ ਬੱਸ ਰਾਹੀਂ ਘਰ ਭੇਜ ਦਿੱਤਾ ਗਿਆ। ਕਰਨੈਲ ਸਿੰਘ ਨੇ ਸਵਾਲ ਕੀਤਾ ਕਿ ਆਪਣੀ ਸਮੱਸਿਆ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਕਿਸੇ ਪ੍ਰੋਗਰਾਮ ਵਾਲੀ ਥਾਂ ’ਤੇ ਜਾਣਾ ਉਨ੍ਹਾਂ ਦਾ ਕੀ ਕਸੂਰ ਸੀ। ਉਨ੍ਹਾਂ ਕਿਹਾ ਕਿ ਉਹ ਚਾਰ ਬੱਚਿਆਂ ਦੇ ਪਿਤਾ ਹਨ ਅਤੇ ਸਿਹਤ ਸਬੰਧੀ ਵੀ ਸਮੱਸਿਆਵਾਂ ਰਹਿੰਦੀਆਂ ਹਨ। ਉਨ੍ਹਾਂ ਦੀ ਇੱਕ ਬੇਟੀ ਵਿਆਹੀ ਹੋਈ ਹੈ, ਜਦਕਿ ਪਰਿਵਾਰ ਵਿਚ ਇੱਕ ਹੋਰ ਬੇਟੀ ਅਤੇ ਛੋਟਾ ਪੁੱਤਰ ਵੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਲਈ ਪੁੱਤਰ ਦੀ ਪੁਲਿਸ ਵਿਚ ਨੌਕਰੀ ਦੀ ਉਮੀਦ ਇੱਕ ਵੱਡਾ ਸਹਾਰਾ ਸੀ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਭਰਤੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰਵਾ ਕੇ ਜੇਕਰ ਕੋਈ ਕਾਨੂੰਨੀ ਜਾਂ ਤਕਨੀਕੀ ਰੁਕਾਵਟ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਦੂਰ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਥਿਤ ਤੌਰ ’ਤੇ ਥਾਣੇ ਵਿਚ ਬਿਠਾਏ ਜਾਣ ਦੇ ਮਾਮਲੇ ਦੀ ਵੀ ਜਾਂਚ ਦੀ ਮੰਗ ਕੀਤੀ। ਪੁਲਿਸ ਦਾ ਪੱਖ ਜਾਣਨ ਲਈ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਅਤੇ ਐਸ.ਐਸ.ਪੀ. ਰੂਪਨਗਰ ਨਾਲ ਕਈ ਵਾਰ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ( ਬ ) ਵਲੋਂ 132 ਕੇ.ਵੀ. ਗਰਿੱਡ ਅੱਗੇ ਧਰਨਾ ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ ਲਈ ਭਾਜਪਾ ਵਲੋਂ ਤਿਆਰੀਆਂ ਮੁਕੰਮਲ
Ad Position 24