ਮੱਛੀ ਪੂੰਗ ਦਾ ਰਿਕਾਰਡਤੋੜ ਉਤਪਾਦਨ ਕਰ ਕਟਲੀ ਫਾਰਮ ਨੇ ਦਿੱਤੀ ਮੱਛੀ ਪਾਲਣ ਨੂੰ ਨਵੀਂ ਉਡਾਣ - ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 16 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਨੂੰ ਮੱਛੀ ਪਾਲਣ ਦੇ ਆਧੁਨਿਕ ਤਰੀਕਿਆਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਰੂਪਨਗਰ, 16 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਨੂੰ ਮੱਛੀ ਪਾਲਣ ਦੇ ਆਧੁਨਿਕ ਤਰੀਕਿਆਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਇਸੇ ਦਿਸ਼ਾ ਵਿਚ ਰੂਪਨਗਰ ਨੇੜਲੇ ਪਿੰਡ ਕਟਲੀ ਵਿਖੇ 25 ਏਕੜ ਰਕਬੇ ਵਿਚ ਸਥਾਪਤ ਸਰਕਾਰੀ ਮੱਛੀ ਪੂੰਗ ਫਾਰਮ ਮੱਛੀ ਕਾਸ਼ਤਕਾਰਾਂ ਨੂੰ ਉੱਚ ਗੁਣਵੱਤਾ ਵਾਲਾ ਮੱਛੀ ਪੂੰਗ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਰੂਪਨਗਰ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਵਲੋਂ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਖ਼ਾਸ ਤੌਰ ’ਤੇ ਔਰਤਾਂ ਨੂੰ ਇਸ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਕਿਸਾਨਾਂ ਲਈ ਆਮਦਨ ਦਾ ਇੱਕ ਲਾਹੇਵੰਦ ਅਤੇ ਸੰਭਾਵਨਾਵਾਂ ਭਰਪੂਰ ਕਿੱਤਾ ਬਣ ਰਿਹਾ ਹੈ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਕੇ ਕਿਸਾਨ ਆਪਣੀ ਆਮਦਨ ਦੇ ਸਰੋਤਾਂ ਵਿਚ ਵਾਧਾ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ ਲਈ ਵਿੱਤੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਜਾਂ ਇਸ ਨਾਲ ਸਬੰਧਤ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ, ਨੌਜਵਾਨ ਅਤੇ ਔਰਤਾਂ 12 ਅਕਤੂਬਰ 2026 ਤੋਂ 16 ਅਕਤੂਬਰ 2026 ਤੱਕ ਮੱਛੀ ਪੂੰਗ ਫਾਰਮ, ਕਟਲੀ ਵਿਖੇ ਹੋਣ ਵਾਲੀ ਪੰਜ ਦਿਨਾਂ ਦੀ ਮੁਫ਼ਤ ਸਿਖਲਾਈ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਸਹਾਇਕ ਡਾਇਰੈਕਟਰ ਮੱਛੀ ਪਾਲਣ-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਰੂਪਨਗਰ ਕਰਮਜੀਤ ਸਿੰਘ ਅਤੇ ਫਾਰਮ ਇੰਚਾਰਜ ਤੇਜਿੰਦਰ ਕੌਰ ਨੇ ਦੱਸਿਆ ਕਿ ਮੱਛੀ ਕਾਸ਼ਤਕਾਰਾਂ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਮੱਛੀ ਪੂੰਗ ਫਾਰਮ, ਕਟਲੀ ਵਲੋਂ ਹੁਣ ਤੱਕ ਰਿਕਾਰਡਤੋੜ 120 ਲੱਖ ਮੱਛੀ ਪੂੰਗ ਦਾ ਉਤਪਾਦਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਕਾਮਨ ਕਾਰਪ, ਗਰਾਸ ਕਾਰਪ, ਰੋਹੂ, ਕਤਲਾ ਅਤੇ ਮੁਰਾਖ ਆਦਿ ਕਿਸਮਾਂ ਦਾ ਮੱਛੀ ਪੂੰਗ ਤਿਆਰ ਕਰਕੇ ਸਪਲਾਈ ਕਰਦਾ ਹੈ। ਉਨ੍ਹਾਂ ਕਿਸਾਨਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਮੱਛੀ ਪਾਲਣ ਨੂੰ ਸਹੀ ਢੰਗ ਨਾਲ ਅਪਣਾ ਕੇ ਉਹ ਆਪਣੇ ਆਮਦਨ ਦੇ ਸਰੋਤਾਂ ਵਿਚ ਵਾਧਾ ਕਰ ਸਕਦੇ ਹਨ।