ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ
ਮੋਰਿੰਡਾ, 16 ਸਤੰਬਰ (ਤਰਲੋਚਨ ਸਿੰਘ ਕੰਗ)-ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਡੇਂਗੂ ਦੀ ਬਿਮਾਰੀ ਫੈਲਦੀ ਹੈ ਤੇ ਇਹ ਮੱਛਰ ਆਮ ਤੌਰ ਤੇ ਦਿਨ ਸਮੇਂ ਕੱਟਦਾ ਹੈ।
ਮੋਰਿੰਡਾ, 16 ਸਤੰਬਰ (ਤਰਲੋਚਨ ਸਿੰਘ ਕੰਗ)-ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਡੇਂਗੂ ਦੀ ਬਿਮਾਰੀ ਫੈਲਦੀ ਹੈ ਤੇ ਇਹ ਮੱਛਰ ਆਮ ਤੌਰ ਤੇ ਦਿਨ ਸਮੇਂ ਕੱਟਦਾ ਹੈ। ਉਹਨਾਂ ਦੱਸਿਆ ਕਿ ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇਕਰ ਕਿਤੇ ਵੀ ਘਰ ਦੇ ਆਲੇ-ਦੁਆਲੇ ਪਾਣੀ ਖੜਾ ਹੋਵੇ ਤਾਂ ਉਸ ’ਤੇ ਕਾਲੇ ਤੇਲ ਦਾ ਸਪਰੇਅ ਕਰ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੇ ਮੁੱਖ ਲੱਛਣਾਂ, ਬਚਾਅ ਅਤੇ ਇਸਦੀ ਰੋਕਥਾਮ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਲਖਮਿੰਦਰ ਸਿੰਘ, ਰਸ਼ਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ, ਗੁਰਦੀਪ ਸਿੰਘ ਸਿਹਤ ਕਰਮਚਾਰੀ, ਹਰਵਿੰਦਰ ਸਿੰਘ ਵੀ ਮੌਜੂਦ ਸਨ।