ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ ਸ਼ੁਰੂ
ਸ਼੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਸ਼੍ਰੀ ਦਸਮੇਸ਼ ਮਾਰਸ਼ਲ ਸਪੋਰਟਸ ਅਕੈਡਮੀ, ਸ਼੍ਰੀ ਅਨੰਦਪੁਰ ਸਾਹਿਬ ਵਿਖੇ 2026 ਦੇ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਹ ਖੇਡਾਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਆਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ।
ਸ਼੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਸ਼੍ਰੀ ਦਸਮੇਸ਼ ਮਾਰਸ਼ਲ ਸਪੋਰਟਸ ਅਕੈਡਮੀ, ਸ਼੍ਰੀ ਅਨੰਦਪੁਰ ਸਾਹਿਬ ਵਿਖੇ 2026 ਦੇ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਹ ਖੇਡਾਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਆਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ। ਕ੍ਰਿਕਟ ਟੂਰਨਾਮੈਂਟ 16 ਅਤੇ 17 ਸਤੰਬਰ ਤੱਕ ਚੱਲੇਗਾ, ਜਿਸ ਵਿਚ ਵੱਖ-ਵੱਖ ਟੀਮਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿਚ ਐਥਲੈਟਿਕ ਕੋਚ ਦਰਪਾਲ ਸਿੰਘ ਅਤੇ ਫੁੱਟਬਾਲ ਕੋਚ ਅਮਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਦਾਨ ਵਿਚ ਮੁਕਾਬਲੇ ਕੀਤੇ। ਆਯੋਜਕਾਂ ਵਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਅੱਜ ਹੋਏ ਮੁਕਾਬਲਿਆਂ ਵਿਚ ਪਹਿਲੇ ਮੈਚ ਦੌਰਾਨ ਪਿੰਡ ਆਸਪੁਰ ਦੀ ਟੀਮ ਨੇ ਆਦਰਸ਼ ਸਕੂਲ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਦੂਜੇ ਮੈਚ ਵਿਚ ਭਰਤਗੜ੍ਹ ਦੀ ਟੀਮ ਨੇ ਘਨੌਰਾ ਦੀ ਟੀਮ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਤੀਜੇ ਮੈਚ ਵਿਚ ਸ਼ਹੀਦ ਭਗਤ ਸਿੰਘ ਕਲੱਬ ਬਰੋਟੂ ਦੀ ਟੀਮ ਨੇ ਨੰਗਲ ਦੀ ਟੀਮ ਨੂੰ ਹਰਾ ਕੇ ਅਗਲੇ ਰਾਊਂਡ ਵਿਚ ਆਪਣੀ ਜਗ੍ਹਾਂ ਪੱਕੀ ਕੀਤੀ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਕ੍ਰਿਕਟ ਟੂਰਨਾਮੈਂਟ ਦਾ ਫਾਈਨਲ 17 ਸਤੰਬਰ ਨੂੰ ਹੋਵੇਗਾ, ਜਿਸ ਦੌਰਾਨ ਮੁਕਾਬਲੇ ਸਵੇਰੇ 8 ਵਜੇ ਸ਼ੁਰੂ ਹੋਣਗੇ। ਇਸ ਮੌਕੇ ਬਲਾਕ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਅਗਲੇ ਪੜਾਅ ਵੱਲ ਵੱਧਣਗੀਆਂ। ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।