17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਜਪਾ ਰੂਪਨਗਰ ਵਲੋਂ ਇਲਾਕੇ ਦੇ ਵੱਖ - ਵੱਖ ਪਿੰਡਾਂ ’ ਚ ਲਗਾਏ ਗਏ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਕੈਂਪਾਂ ਦੌਰਾਨ 200 ਮਰੀਜ਼ਾਂ ਦੀ ਕੀਤੀ ਜਾਂਚ

ਪੁਰਖਾਲੀ, 16 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ, ਭਾਰਤੀ ਜਨਤਾ ਪਾਰਟੀ ਅਤੇ ਸਮਾਜ ਸੇਵੀ ਸੰਸਥਾ ‘ਪਹਿਲਾਂ ਇਨਸਾਨੀਅਤ’ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ‘ਤੰਦਰੁਸਤ ਲੋਕ, ਖੁਸ਼ਹਾਲ ਰੋਪੜ’ ਅਤੇ ‘ਤੁਹਾਡੀ ਸਿਹਤ, ਸਾਡੀ ਵਚਨਬੱਧਤਾ’ ਦੇ ਮਹਾਨ ਟੀਚੇ ਨੂੰ ਮੁੱਖ ਰੱਖਦਿਆਂ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ, ਇਹ ਕੈਂਪ ਪਿੰਡ ਫਤਿਹਪੁਰ, ਪੁਰਖਾਲੀ ਅਤੇ ਪਿੰਡ ਬਿੰਦਰਖ ਵਿਖੇ ਪੂਰੇ ਉਤਸ਼ਾਹ ਨਾਲ ਲਗਾਏ ਗਏ।

Ad Position 21
No active advertisement
ਇਲਾਕੇ ’ਚ ਲਗਾਏ ਮੈਡੀਕਲ ਕੈਂਪ ਦੀ ਤਸਵੀਰ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 17-09-2026
ਪੁਰਖਾਲੀ, 16 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ, ਭਾਰਤੀ ਜਨਤਾ ਪਾਰਟੀ ਅਤੇ ਸਮਾਜ ਸੇਵੀ ਸੰਸਥਾ ‘ਪਹਿਲਾਂ ਇਨਸਾਨੀਅਤ’ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ‘ਤੰਦਰੁਸਤ ਲੋਕ, ਖੁਸ਼ਹਾਲ ਰੋਪੜ’ ਅਤੇ ‘ਤੁਹਾਡੀ ਸਿਹਤ, ਸਾਡੀ ਵਚਨਬੱਧਤਾ’ ਦੇ ਮਹਾਨ ਟੀਚੇ ਨੂੰ ਮੁੱਖ ਰੱਖਦਿਆਂ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ, ਇਹ ਕੈਂਪ ਪਿੰਡ ਫਤਿਹਪੁਰ, ਪੁਰਖਾਲੀ ਅਤੇ ਪਿੰਡ ਬਿੰਦਰਖ ਵਿਖੇ ਪੂਰੇ ਉਤਸ਼ਾਹ ਨਾਲ ਲਗਾਏ ਗਏ। ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਡਾਕਟਰੀ ਸਲਾਹ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਹੀ ਸੰਸਥਾ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਭਗ 200 ਲੋਕਾਂ ਦਾ ਸਫ਼ਲਤਾ ਪੂਰਵਕ ਚੈੱਕਅਪ ਕੀਤਾ ਗਿਆ। ਇਸ ਉਪਰਾਲੇ ਦੀ ਇਲਾਕਾ ਨਿਵਾਸੀਆਂ, ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਵਾਸੀਆਂ ਨੇ ਅਜੈਵੀਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ, ਖਾਸ ਕਰਕੇ ਉਨ੍ਹਾਂ ਬਜ਼ੁਰਗਾਂ ਲਈ ਜੋ ਸ਼ਹਿਰ ਦੇ ਹਸਪਤਾਲਾਂ ਤੱਕ ਆਸਾਨੀ ਨਾਲ ਨਹੀਂ ਪਹੁੰਚ ਸਕਦੇ। ਇਸ ਮੌਕੇ ਇਨ੍ਹਾਂ ਮੈਡੀਕਲ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਉਚੇਚੇ ਤੌਰ ’ਤੇ ਜਗਮਨ ਸਿੰਘ, ਅਜਮੇਰ ਸਿੰਘ, ਕਰਨੈਲ ਸਿੰਘ, ਹਰਜਿੰਦਰ ਸਿੰਘ, ਮੇਰਾ ਸਿੰਘ, ਸਰਪੰਚ ਜਗਮੇਲ ਸਿੰਘ, ਮਨਦੀਪ, ਸੌਰਵ ਬਾਂਸਲ, ਬਲਕਾਰ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ 25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ - ਪਿੰਡ ਚਲਾਈ ਜਾਵੇਗੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ - ਹਰਜੋਤ ਬੈਂਸ ਅਗਲੀ ਖ਼ਬਰ ਜਜ਼ਬੇ ਅਤੇ ਜਾਗਰੂਕਤਾ ਨਾਲ ਊਨਾ ਨਸ਼ਿਆਂ ਦੀ ਅਲਾਮਤ ਵਿਰੁੱਧ ਲੜਨ ਲਈ ਇਕਜੁੱਟ
Ad Position 24