17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਸਿਖਲਾਈ ਦਿੱਤੀ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਸਿਖਲਾਈ ਕਰਵਾਈ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-09-2026
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਸਿਖਲਾਈ ਕਰਵਾਈ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਭਾਗ ਲਿਆ। ਸਿਖਲਾਈ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੀਰਜ ਵਰਮਾ, ਰਿਸੋਰਸ ਪਰਸਨ ਰਾਜ ਕੁਮਾਰ ਅਤੇ ਸੀ.ਐਚ.ਟੀ. ਸਨੀਤਾ ਧੀਮਾਨ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਅਧਿਕਾਰਾਂ, ਕਰਤੱਵਾਂ ਅਤੇ ਸਕੂਲਾਂ ਦੇ ਵਿਕਾਸ ’ਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ । ਸਿਖਲਾਈ ਦਾ ਮੁੱਖ ਉਦੇਸ਼ ਸਕੂਲਾਂ ਦੇ ਵਿਕਾਸ ਕਾਰਜਾਂ ’ਚ ਪ੍ਰਬੰਧਕ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ, ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਹਾਜ਼ਰੀ ਅਤੇ ਪੜ੍ਹਾਈ ਦੇ ਪੱਧਰ ’ਚ ਸੁਧਾਰ ਲਿਆਉਣਾ, ਸਕੂਲੀ ਫੰਡਾਂ ਦੀ ਪਾਰਦਰਸ਼ੀ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਕੂਲਾਂ ਦੀਆਂ ਬੁਨਿਆਦੀ ਢਾਂਚਾਗਤ ਲੋੜਾਂ ਦੀ ਪਛਾਣ ਕਰਨਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਚੰਗਰ ਜ਼ੋਨ ਦੇ ਪ੍ਰਧਾਨ ਸੂਬੇ ਦਾ ਰਾਜਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਸਕੂਲਾਂ ਦੀ ਬਿਹਤਰੀ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸ ਮੌਕੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਸੈਣੀ, ਲੈਕਚਰਾਰ ਸੋਹਣ ਸਿੰਘ ਚਾਹਲ, ਮਨਦੀਪ ਕੌਰ ਮਿਨਹਾਸ, ਰਵਿੰਦਰ ਕੌਰ, ਬਲਵਿੰਦਰ ਸਿੰਘ ਲੋਦੀਪੁਰ, ਤਰਲੋਚਨ ਸਿੰਘ, ਮਨਿੰਦਰ ਸਿੰਘ ਰਾਣਾ, ਸੁਰਿੰਦਰ ਸਿੰਘ ਭਟਨਾਗਰ, ਕੁਲਦੀਪ ਸਿੰਘ ਬੰਗਾ, ਸੁਰਿੰਦਰ ਸਿੰਘ, ਜਸਵੀਰ ਸਿੰਘ, ਸਟੇਟ ਅਵਾਰਡ ਅਧਿਆਪਕ ਸੁਰਜੀਤ ਸਿੰਘ ਰਾਣਾ, ਪਵਨ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਦੀ ਤੀਜੀ ਮੰਜ਼ਿਲ ਦਾ ਪਾਇਆ ਲੈਂਟਰ ਅਗਲੀ ਖ਼ਬਰ ਗੁਰੂ ਰਾਮ ਰਾਏ ਜੀ ਦਾ ਜੋਤੀ ਜੋਤ ਪੁਰਬ 19 ਨੂੰ
Ad Position 24