16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਕੰਪਲੈਕਸ ’ ਚ ਰੋਸ ਧਰਨਾ

ਮੋਰਿੰਡਾ, 16 ਸਤੰਬਰ (ਪ੍ਰਿਤਪਾਲ ਸਿੰਘ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੇ ਜ਼ੋਰ ਦੇਣ ਲਈ ਅੱਜ ਤਹਿਸੀਲ ਕੰਪਲੈਕਸ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਧਰਨੇ ਨੂੰ ਯੂਨੀਅਨ ਦੇ ਜਨਰਲ ਸਕੱਤਰ ਓਂਕਾ ਸਿੰਘ ਅਤੇ ਗਿਨੀ ਸ਼ਰਮਾ ਨੇ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਮੋਰਿੰਡਾ, 16 ਸਤੰਬਰ (ਪ੍ਰਿਤਪਾਲ ਸਿੰਘ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੇ ਜ਼ੋਰ ਦੇਣ ਲਈ ਅੱਜ ਤਹਿਸੀਲ ਕੰਪਲੈਕਸ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਧਰਨੇ ਨੂੰ ਯੂਨੀਅਨ ਦੇ ਜਨਰਲ ਸਕੱਤਰ ਓਂਕਾ ਸਿੰਘ ਅਤੇ ਗਿਨੀ ਸ਼ਰਮਾ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਜਿਵੇਂ ਜੁਲਾਈ 2020 ਤੋ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿਚ ਵਾਧਾ ਕਰਨਾ, ਸਟੇਟ ਕੇਡਰ ਨੂੰ ਰੱਦ ਕਰਨਾ, ਅਤੇ ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਅਤੇ ਲੋੜ ਅਨੁਸਾਰ ਹੋਰ ਵਾਧਾ ਕਰਨ ਨੂੰ ਅਣਗੌਲਿਆਂ ਕਰਨ ਵਿਰੁੱਧ ਰੋਸ ਵਜੋ ਸੰਘਰਸ਼ ਕੀਤਾ ਜਾ ਰਿਹਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਪਟਵਾਰੀਆਂ ਵਲੋਂ ਐਗਰੀਟੈਕ ਫਾਰਮਰ ਆਈ ਦੀ ਵੈਰੀਫਿਕੇਸ਼ਨ ਤੁਰੰਤ ਅਣਮਿਥੇ ਸਮੇਂ ਲਈ ਬੰਦ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਰਾਸ਼ਣ ਕਾਰਡਾਂ ਦੀ ਵੈਰੀਫਿਕੇਸ਼ਨ ਨਹੀਂ ਕੀਤੀ ਜਾਵੇਗੀ। ਪਟਵਾਰੀਆਂ ਵਲੋਂ ਸਿਰਫ ਜ਼ਮੀਨ ਦੀ ਰਿਪੋਰਟ ਕੀਤੀ ਜਾਵੇਗੀ । ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਸੰਘਰਸ਼ ਨੂੰ ਤਾਰਪਿਡੋ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਯੂਨੀਅਨ ਕਲਮ ਛੋੜ ਹੜਤਾਲ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਯੁਵਾ ਆਗੂਆਂ ਲਈ ਵਿਸ਼ੇਸ ਬੂਟਕੈਂਪ ਦੌਰਾਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਲੀਡਰਸ਼ਿਪ ਸੰਬੰਧੀ ਦਿੱਤੀ ਜਾਣਕਾਰੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਦੀ ਤੀਜੀ ਮੰਜ਼ਿਲ ਦਾ ਪਾਇਆ ਲੈਂਟਰ
Ad Position 24