16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਮਰਜੀਤ ਸਿੰਘ ਭੁੱਲਰ ਸਾਥੀਆਂ ਸਮੇਤ ਕਾਂਗਰਸ ਦੇ ਚੰਡੀਗੜ੍ਹ ਧਰਨੇ ਵਿਚ ਹੋਏ ਸ਼ਾਮਿਲ

ਰੂਪਨਗਰ, 16 ਸਤੰਬਰ (ਸਟਾਫ ਰਿਪੋਰਟਰ)-ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਅਮਰਜੀਤ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਧਰਨੇ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਾਥੀ ਵੀ ਮੌਜੂਦ ਸਨ।

Ad Position 21
No active advertisement
ਚੰਡੀਗੜ੍ਹ ਧਰਨੇ ਵਿਚ ਬੈਠੇ ਅਮਰਜੀਤ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਸਾਥੀ। 17-09-2026
ਰੂਪਨਗਰ, 16 ਸਤੰਬਰ (ਸਟਾਫ ਰਿਪੋਰਟਰ)-ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਅਮਰਜੀਤ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਧਰਨੇ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਾਥੀ ਵੀ ਮੌਜੂਦ ਸਨ। ਇਹ ਧਰਨਾ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਦਿੱਤਾ ਗਿਆ, ਜਿਸ ਦੌਰਾਨ ਕਾਂਗਰਸ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਧਰਨਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਲਵਾ ਗੁੱਜਰ ਨੇ ਧਾਮ ਝਾਂਡੀਆਂ ਕਲਾਂ ਦੇ ਮਹਾਂ ਕੁਸ਼ਤੀ ਦੰਗਲ ’ ਚ ਬੁਲਟ ਮੋਟਰਸਾਈਕਲ ਵਾਲੀ ਝੰਡੀ ਦੀ ਕੁਸ਼ਤੀ ਜਿੱਤੀ ਦਰਸ਼ਕਾਂ... ਅਗਲੀ ਖ਼ਬਰ ਵਿਧਾਇਕ ਚੱਢਾ ਨੇ ਸੰਨ ਸਿਟੀ ਵਿਖੇ ਧਾਰਮਿਕ ਸਮਾਗਮ ’ ਚ ਕੀਤੀ ਸ਼ਿਰਕਤ
Ad Position 24