17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਝੋਨੇ ਦੀ ਸਰਕਾਰੀ ਖ਼ਰੀਦ ਜਲਦ ਸ਼ੁਰੂ ਕਰਨ , ਮੰਡੀਆਂ ਖੋਲ੍ਹਣ ਤੇ ਕਣਕ ਦੀਆਂ ਬੋਰੀਆਂ ਚੁਕਾਉਣ ਦੀ ਮੰਗ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਝੋਨੇ ਦੀ ਸਰਕਾਰੀ ਖਰੀਦ ਜਲਦ ਸ਼ੁਰੂ ਕਰਨ, ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਖੋਲ੍ਹਣ ਅਤੇ ਮੰਡੀਆਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਦੇ ਅੰਬਾਰ ਤੁਰੰਤ ਚੁਕਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਵੀ ਦਿੱਤਾ।

Ad Position 21
No active advertisement
ਅਜੀਤ ਡੈਸਕ 18-09-2026
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਝੋਨੇ ਦੀ ਸਰਕਾਰੀ ਖਰੀਦ ਜਲਦ ਸ਼ੁਰੂ ਕਰਨ, ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਖੋਲ੍ਹਣ ਅਤੇ ਮੰਡੀਆਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਦੇ ਅੰਬਾਰ ਤੁਰੰਤ ਚੁਕਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਵੀ ਦਿੱਤਾ। ਯੂਨੀਅਨ ਦੇ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਾਠ ਮੁਗਲ ਮਾਜਰੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਕਿਸਾਨਾਂ ਨੇ ਸਮੇਂ ਸਿਰ ਝੋਨਾ ਲਾਇਆ ਸੀ। ਹੁਣ ਲਗਭਗ 106 ਦਿਨ ਬੀਤ ਚੁੱਕੇ ਹਨ ਅਤੇ ਘੱਟ ਸਮੇਂ ਵਿਚ ਪੱਕਣ ਵਾਲੇ ਝੋਨੇ ਦੀ ਕਟਾਈ ਕਰਕੇ ਕਿਸਾਨ ਮੰਡੀਆਂ ਵਿਚ ਲਿਆਉਣ ਲੱਗ ਪਏ ਹਨ, ਪਰ ਅਜੇ ਤੱਕ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਖਰੀਦ ਪ੍ਰਬੰਧ ਮੁਕੰਮਲ ਨਹੀਂ ਕੀਤੇ ਗਏ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਚਿੰਤਾ ਅਤੇ ਰੋਸ ਹੈ। ਉਨ੍ਹਾਂ ਕਿਹਾ ਕਿ ਪੱਕੀ ਫਸਲ ਨੂੰ ਸੰਭਾਲਣਾ ਅਤੇ ਮੰਡੀਆਂ ਵਿਚ ਰੁਲਣ ਤੋਂ ਬਚਾਉਣਾ ਕਿਸਾਨਾਂ ਲਈ ਵੱਡੀ ਮੁਸ਼ਕਲ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕੀਤੀ ਜਾਵੇ, ਸਾਰੀਆਂ ਮੰਡੀਆਂ ਸੁਚਾਰੂ ਢੰਗ ਨਾਲ ਖੋਲ੍ਹੀਆਂ ਜਾਣ ਅਤੇ ਮੰਡੀਆਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਨੂੰ ਤੁਰੰਤ ਚੁਕਵਾ ਕੇ ਆਉਣ ਵਾਲੇ ਝੋਨੇ ਲਈ ਥਾਂ ਬਣਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੋਹਣ ਸਿੰਘ ਮਗਰੋੜ, ਲਖਵੀਰ ਸਿੰਘ ਮੁਗਲ ਮਾਜਰੀ, ਸਤਵਿੰਦਰ ਸਿੰਘ ਬਬਾਨੀ, ਸੁਖਵਿੰਦਰ ਸਿੰਘ ਚਟੋਲੀ ਅਤੇ ਸ਼ਮਸ਼ੇਰ ਸਿੰਘ ਮਗਰੋੜ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲ ਅੰਡਰ ਪਾਸ ਦੀ ਬਦਲੀ ਯੋਜਨਾ ਨੇ ਖੜ੍ਹੇ ਕੀਤੇ ਸਵਾਲ , ਜਵਾਬ ਦੇਵੇ ਸਰਕਾਰ - ਰਾਣਾ ਸਤਬੀਰ ਸਿੰਘ ਮੂਲ ਅਗਲੀ ਖ਼ਬਰ ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਿਹਤ ਸੰਸਥਾਵਾਂ ਦੀ ਸਭ ਤੋਂ ਵੱਡੀ ਤਰਜ਼ੀਹ - ਸਿਵਲ ਸਰਜਨ ਸਿਹਤ ਸੰਸਥਾਵਾਂ ’ਚ ਗੁਣਵੱਤਾ...
Ad Position 24