17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੱਖ - ਵੱਖ ਅਸਾਮੀਆ ਹਿੱਤ ਪਲੇਸਮੈਂਟ ਕੈਂਪ ਅੱਜ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਲਈ ਡਿਪਟੀ ਕਮਿਸ਼ਨਰ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅੱਜ 18 ਸਤੰਬਰ 2026 ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 18-09-2026
ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਲਈ ਡਿਪਟੀ ਕਮਿਸ਼ਨਰ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅੱਜ 18 ਸਤੰਬਰ 2026 ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰੂ ਐਂਟਰਪ੍ਰਾਈਜ਼ ਵਲੋਂ ਪਰਚੇਜ਼ ਅਤੇ ਸਟੋਰ ਐਗਜ਼ੀਕਿਊਟਿਵ ਦੀਆਂ 2 ਅਸਾਮੀਆਂ ਲਈ ਗ੍ਰੈਜੂਏਟ ਜਾਂ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸੇ ਕੰਪਨੀ ਵਲੋਂ ਅਕਾਊਂਟਸ ਅਫ਼ਸਰ ਦੀ 1 ਅਸਾਮੀ ਲਈ ਬੀ.ਕਾਮ./ਐੱਮ.ਕਾਮ. ਜਾਂ ਅਕਾਊਂਟਸ ਦੀ ਚੰਗੀ ਜਾਣਕਾਰੀ ਰੱਖਣ ਵਾਲੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਤਿਗੁਰੂ ਐਂਟਰਪ੍ਰਾਈਜ਼ ਵਲੋਂ ਡਿਜੀਟਲ ਮਾਰਕੀਟਿੰਗ ਅਤੇ ਪ੍ਰਮੋਸ਼ਨ ਐਗਜ਼ੀਕਿਊਟਿਵ ਦੀਆਂ 2 ਅਸਾਮੀਆਂ ਲਈ ਡਿਜੀਟਲ ਮਾਰਕੀਟਿੰਗ ਵਿਚ ਡਿਗਰੀ ਜਾਂ ਸਰਟੀਫਾਈਡ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੇਟਰਿੰਗ ਸਟੋਰ ਅਤੇ ਮਟੀਰੀਅਲ ਸੁਪਰਵਾਈਜ਼ਰ ਦੀਆਂ 2 ਅਸਾਮੀਆਂ ਲਈ 12ਵੀਂ ਜਾਂ ਇਸ ਤੋਂ ਵੱਧ ਪੜ੍ਹਾਈ ਅਤੇ ਕੰਪਿਊਟਰ ਦੀ ਜਾਣਕਾਰੀ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 20,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਸਾਰੀਆਂ ਅਸਾਮੀਆਂ ਲਈ ਮਹਿਲਾ ਅਤੇ ਪੁਰਸ਼ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੇਟੀਐਮ ਕੰਪਨੀ ਵਲੋਂ ਫੀਲਡ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ 10ਵੀਂ ਜਾਂ 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 19,00 0 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸੇ ਕੰਪਨੀ ਵਲੋਂ ਸੀਨੀਅਰ ਸੇਲਜ਼ ਐਗਜ਼ੀਕਿਊਟਿਵ ਦੀਆਂ 50 ਅਸਾਮੀਆਂ ਲਈ 12ਵੀਂ ਜਾਂ ਇਸ ਤੋਂ ਵੱਧ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ ਪੀ.ਐੱਫ., ਈ.ਐੱਸ . ਆਈ.ਸੀ. ਅਤੇ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਕੇਸਗੜ੍ਹ ਸਾਹਿਬ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ ਅਤੇ ਨੰਗਲ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 01881-222104 ’ ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਲਕਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਨੰਗਲ ਅੰਡਰ ਪਾਸ ਦੀ ਬਦਲੀ ਯੋਜਨਾ ਨੇ ਖੜ੍ਹੇ ਕੀਤੇ ਸਵਾਲ , ਜਵਾਬ ਦੇਵੇ ਸਰਕਾਰ - ਰਾਣਾ ਸਤਬੀਰ ਸਿੰਘ ਮੂਲ
Ad Position 24