17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨੰਗਲ ਦਾ ਕੋਨਾ - ਕੋਨਾ ਕੀਤਾ ਜਾਵੇਗਾ ਸਾਫ਼ - ਹਰਜੋਤ ਬੈਂਸ

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੰਗਲ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਮਿਸ਼ਨ ਕਲੀਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਵੀਰਵਾਰ ਨੂੰ ਵਾਰਡ ਨੰਬਰ 3 ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 18-09-2026
ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੰਗਲ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਮਿਸ਼ਨ ਕਲੀਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਵੀਰਵਾਰ ਨੂੰ ਵਾਰਡ ਨੰਬਰ 3 ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਗਲੀਆਂ, ਸੜਕਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਕੂੜਾ-ਕਰਕਟ ਅਤੇ ਗੰਦਗੀ ਹਟਾਈ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦਾ ਕੋਨਾ-ਕੋਨਾ ਸਾਫ਼ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਕੋਈ ਕੁੱਝ ਦਿਨਾਂ ਦੀ ਮੁਹਿੰਮ ਨਹੀਂ, ਸਗੋਂ ਸ਼ਹਿਰ ਨੂੰ ਲੰਬੇ ਸਮੇਂ ਤੱਕ ਸਾਫ਼ ਰੱਖਣ ਲਈ ਲਗਾਤਾਰ ਯਤਨ ਹਨ। ਪੂਰਾ ਨੰਗਲ ਸਾਫ਼ ਹੋਣ ਤੱਕ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਾਰਜਾਂ ਵਿਚ ਲਾਪਰਵਾਹੀ ਨਾ ਵਰਤਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਦੇਣ ਅਤੇ ਸਾਫ਼ ਕੀਤੇ ਸਥਾਨਾਂ ’ਤੇ ਮੁੜ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ। ਬੈਂਸ ਨੇ ਕਿਹਾ ਕਿ ਬਰਸਾਤਾਂ ਤੋਂ ਬਾਅਦ ਨੰਗਲ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਕਾਰਜ ਕਰਵਾਏ ਜਾਣਗੇ ਅਤੇ ਹਰ ਵਾਰਡ ਵਿਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਡਾ. ਸੰਜੀਵ ਗੌਤਮ, ਪ੍ਰਧਾਨ ਕਿਰਨ ਬਾਲਾ, ਕੌਂਸਲਰ ਮਨਜੋਤ ਰਾਣਾ, ਨਰਿੰਦਰ, ਰਣਜੀਤ ਬੱਗਾ, ਨਿਸ਼ਾਂਤ ਗੁਪਤਾ, ਇਮਰਾਨ, ਬਲਵਿੰਦਰ, ਅਕਸ਼ੈ, ਕੇਹਰ ਸਿੰਘ ਮਾਂਗੇਵਾਲ, ਸਚਿਨ ਕੁਮਾਰ, ਗੁਰਭਾਗ ਸਿੰਘ ਓ.ਐਸ.ਡੀ., ਨਿਤਿਨ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਦਾ ਕੀਤਾ ਦੌਰਾ ਅਗਲੀ ਖ਼ਬਰ ਮਲਕਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24