17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿਵਲ ਸਰਜਨ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਦਾ ਕੀਤਾ ਦੌਰਾ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਅੱਜ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।

Ad Position 21
No active advertisement
ਸਿਵਲ ਸਰਜਨ ਰੂਪਨਗਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿਚ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜਗਮੋਹਣ ਸਿੰਘ ਨਾਰੰਗ 18-09-2026
ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਅੱਜ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸਿਵਲ ਸਰਜਨ ਵਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ. ਸੀ. ਟੀ. ਸੀ., ਓਪਰੇਸ਼ਨ ਥੀਏਟਰ, ਲੇਬਰ ਰੂਮ, ਪ੍ਰਯੋਗਸ਼ਾਲਾ, ਜਨਰਲ ਵਾਰਡ, ਐਕਸ-ਰੇ ਵਿਭਾਗ, ਦਫ਼ਤਰੀ ਸ਼ਾਖਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵਲੋਂ ਹਸਪਤਾਲ ਵਿਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧ, ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਵਿਭਾਗਾਂ ਦੇ ਰੋਜ਼ਾਨਾ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਵਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਗਈ। ਸਿਵਲ ਸਰਜਨ ਨੇ ਹਸਪਤਾਲ ਦੇ ਸਮੁੱਚੇ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਮਰੀਜ਼-ਕੇਂਦਰਿਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ, ਡਾ. ਕੇ.ਡੀ. ਬੈਂਸ, ਡਾ. ਸੂਰਜ, ਡਾ. ਸਚਿਨ ਕੁਮਾਰ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਰਵਿੰਦਰ ਸਿੰਘ, ਸਟੈਨੋ ਸੁਰਿੰਦਰਪਾਲ ਸਿੰਘ, ਸਟੈਨੋ ਹਰਜਿੰਦਰ ਸਿੰਘ, ਬੀ.ਈ.ਈ. ਹਰਵਿੰਦਰ ਸਿੰਘ,ਚਰਨਜੀਤ ਕੌਰ, ਸਤਵਿੰਦਰ ਸਿੰਘ ਸਮੇਤ ਹਸਪਤਾਲ ਦਾ ਹੋਰ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਦੌਰਾਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਅਤੇ ਵਪਾਰੀ ਵਰਗ ਵਲੋਂ ਸਨਮਾਨ ਅਗਲੀ ਖ਼ਬਰ ਨੰਗਲ ਦਾ ਕੋਨਾ - ਕੋਨਾ ਕੀਤਾ ਜਾਵੇਗਾ ਸਾਫ਼ - ਹਰਜੋਤ ਬੈਂਸ
Ad Position 24